ਕੋਵਿਡ-19 ਕਾਰਨ ਪ੍ਰਭਾਵਿਤ ਹੋਇਆ ਜੀਐਸਟੀ ਕੁਲੈਕਸ਼ਨ : ਵਿੱਤ ਮੰਤਰੀ

Budget 2024 Live

ਕੋਵਿਡ-19 ਕਾਰਨ ਪ੍ਰਭਾਵਿਤ ਹੋਇਆ ਜੀਐਸਟੀ ਕੁਲੈਕਸ਼ਨ : ਵਿੱਤ ਮੰਤਰੀ

ਨਵੀਂ ਦਿੱਲੀ। ਕੋਵਿਡ-19 ਦੀ ਵਜ੍ਹਾ ਨਾਲ ਜੀਐਸਟੀ ਕੁਲੈਕਸ਼ਨ ਪ੍ਰਭਾਵਿਤ ਹੋਇਆ ਹੈ ਅੱਜ 41ਵੀਂ ਵਸਤੂ ਤੇ ਸੇਵਾ ਟੈਕਸ (ਜੀਐਸਟੀ) ਪ੍ਰੀਸ਼ਦ ਦੀ ਮੀਟਿੰਗ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਕਿਹਾ ਕਿ ਕੋਰੋਨਾ ਦੀ ਵਜ੍ਹਾ ਨਾਲ ਜੀਐਸਟੀ ਕਲੈਕਸ਼ਨ ‘ਤੇ ਅਸਰ ਪਿਆ।

ਅੱਜ ਜੀਐਸਟੀ ਕੌਂਸਲ ਦੀ ਮੀਟਿੰਗ ਕੌਮੀ ਰਾਜਧਾਨੀ ‘ਚ ਹੋਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਮੀਟਿੰਗ ਦੀ ਅਗਵਾਈ ‘ਚ ਹੋਈ, ਜਿਸ ‘ਚ ਅਨੁਰਾਗ ਠਾਕੁਰ, ਵਿੱਤ ਰਾਜ ਮੰਤਰੀ, ਵੱਖ-ਵੱਖ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿੱਤ ਮੰਤਰੀ ਤੇ ਕੇਂਦਰ ਸਰਕਾਰ ਤੇ ਸੂਬਿਆਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੋਈ ਵਿੱਤ ਮੰਤਰਾਲੇ ਨੇ ਟਵੀਟ ਕਰਕੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਨਵੀਂ ਦਿੱਲੀ ‘ਚ ਵੀਡੀਓ ਕਾਨਫਰੰਸ ਰਾਹੀਂ 41ਵੀਂ ਜੀਐਸਟੀ ਪ੍ਰੀਸ਼ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਹਨ ਐਮਓਐਸ ਅਨੁਰਾਗ ਠਾਕੁਰ, ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿੱਤ ਮੰਤਰੀ ਤੇ ਕੇਂਦਰ ਸਰਕਾਰ ਤੇ ਸੂਬਿਆਂ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ‘ਚ ਮੌਜ਼ੂਦ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.