ਗੁਜਰਾਤ : ਰਾਜਕੋਟ ਦੇ ਗੇਮ ਜ਼ੋਨ ‘ਚ ਲੱਗੀ ਭਿਆਨਕ ਅੱਗ, 17 ਦੀ ਮੌਤ, ਬਚਾਅ ਕਾਰਜ ਜਾਰੀ

Rajkot Fire

ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ’ਚ ਲੱਗੀਆਂ ਹੋਈਆਂ ਹਨ

ਰਾਜਕੋਟ। ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ ‘ਤੇ ਸਥਿਤ ਟੀਆਰਪੀ ਗੇਮ ਜ਼ੋਨ ‘ਚ ਸ਼ਨਿੱਚਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ 17 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਬ੍ਰਿਗੇਡ ਦੀਆਂ 8 ਟੀਮਾਂ ਅੱਗ ਬੁਝਾਉਣ ਅਤੇ ਬਚਾਅ ਕਰਨ ਵਿੱਚ ਲੱਗੀਆਂ ਹੋਈਆਂ ਹਨ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ 5 ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ। Rajkot Fire

ਇਹ ਵੀ ਪੜ੍ਹੋ: ਗੋਦਾਮ ’ਚ ਅਚਾਨਕ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਅਜੇ ਤੱਕ ਇਹ ਪਤਾ ਚੱਲਿਆ ਕਿ ਅੱਗ ਲੱਗਣ ਸਮੇਂ ਗੇਮ ਜ਼ੋਨ ਵਿੱਚ ਕਿੰਨੇ ਲੋਕ ਮੌਜੂਦ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। Rajkot Fire

ਫਾਇਰ ਸਟੇਸ਼ਨ ਅਧਿਕਾਰੀ ਆਰਏ ਜੋਬਨ ਨੇ ਕਿਹਾ, “ਅਸੀਂ ਸਹੀ ਗਿਣਤੀ ਬਾਰੇ ਕੁਝ ਨਹੀਂ ਕਹਿ ਸਕਦੇ… ਅਸੀਂ ਦੋਵਾਂ ਪਾਸਿਆਂ ਤੋਂ ਲਾਸ਼ਾਂ ਨੂੰ ਹੇਠਾਂ ਲਿਆ ਰਹੇ ਹਾਂ ਅਤੇ ਮੁਹਿੰਮ ਚੱਲ ਰਹੀ ਹੈ।