ਸੋਸ਼ਲ ਮੀਡੀਆ ਤੋਂ ਹਟਾਓ ਹਥਿਆਰਾਂ ਵਾਲੀਆਂ ਪੋਸਟਾਂ , ਪੰਜਾਬ ਪੁਲਿਸ ਨੇ ਦਿੱਤਾ 3 ਦਿਨ ਦਾ ਸਮਾਂ

Amritpal

ਮੁੱਖ ਮੰਤਰੀ ਨੇ ਦਿੱਤਾ ਤਿੰਨ ਦਾ ਸਮਾਂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਗੰਨ ਕਲਚਰ (Gun Culture) ਨੂੰ ਲੈ ਕੇ ਸਖ਼ਤ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਬੰਦੂਕ ਕਲਚਰ ਨੂੰ ਉਤਸ਼ਾਹ ਦੇਣ ਵਾਲੀਆਂ ਤਸਵੀਰਾਂ ਪੋਸਟ ਕਰਨ ਵਾਲੇ ਅਜਿਹੇ ਲੋਕਾਂ ਖਿਲਾਫ ਰੋਜ਼ਾਨਾ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਡੀਜੀਪੀ ਨੇ ਟਵੀਟ ਕਰਕੇ ਅਜਿਹੇ ਲੋਕਾਂ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਹੈ। ਟਵੀਟ ‘ਤੇ ਲਿਖਿਆ ਕਿ ਸੀਐਮ ਭਗਵੰਤ ਮਾਨ ਵੱਲੋਂ 3 ਦਿਨ ਦਾ ਸਮਾਂ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੇ ਹਥਿਆਰਾਂ ਸਮੇਤ ਆਪਣੀਆਂ ਫੋਟੋਆਂ ਇੰਟਰਨੈੱਟ ਮੀਡੀਆ ‘ਤੇ ਅਪਲੋਡ ਕੀਤੀਆਂ ਹਨ, ਉਨ੍ਹਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਹਟਾ ਲਵੋ ਨਹੀਂ ਤਾਂ ਪਰਚਾ ਦਰਜ ਕੀਤਾ ਜਾਵੇਗਾ।

ਗੰਨ ਕਲਚਰ (Gun Culture) ਦੇ ਖਿਲਾਫ ਮੁਹਿੰਮ

ਇਸ ਤੋਂ ਪਹਿਲਾਂ ਪਿਛਲੇ ਦਿਨੀਂ ਪੰਜਾਬ ਵਿੱਚ ‘ਗੰਨ ਕਲਚਰ’ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੰਗਰੂਰ ਵਿੱਚ ਪੁਲਿਸ-ਪ੍ਰਸ਼ਾਸਨ ਨੇ 119 ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਸਨ। ਜ਼ਿਲ੍ਹਾ ਮੈਜਿਸਟਰੇਟ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ੁਰੂਆਤੀ ਪੜਾਅ ਵਿੱਚ 119 ਹਥਿਆਰਾਂ ਦੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਸਮੱਗਰੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਲਈ 3 ਦਿਨ ਦਾ ਸਮਾਂ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਜਿਹੇ ‘ਚ ਸਾਰਿਆਂ ਨੂੰ ਇਸ ਦੌਰਾਨ ਬੰਦੂਕ ਸੱਭਿਆਚਾਰ ਨਾਲ ਜੁੜੀ ਇਤਰਾਜ਼ਯੋਗ ਸਮੱਗਰੀ ਨੂੰ ਹਟਾ ਲੈਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਇਸੈਂਸ ਧਾਰਕਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਅਜਿਹੇ 55 ਵਿਅਕਤੀਆਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਹਨ। ਸੀਨੀਅਰ ਪੁਲਿਸ ਕਪਤਾਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਕਾਰ ਵੱਲੋਂ ਸੋਸ਼ਲ ਮੀਡੀਆ ਸਮੇਤ ਜਨਤਕ ਤੌਰ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾਉਣ ਦੇ ਐਲਾਨ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਵਿੱਚ ਸੱਤ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਿਤ ਗਿਣਤੀ ਤੋਂ ਵੱਧ ਅਸਲਾ ਰੱਖਣ ਵਾਲਿਆਂ ਦੇ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹੇ ਦੇ ਸਮੂਹ ਗੰਨ ਹਾਊਸਾਂ ਵਿੱਚ ਗੋਲਾ ਬਾਰੂਦ ਦੀ ਜਾਂਚ ਕਰਨ ਦੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ