ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗੂੰਜੀ ਕਿਲਕਾਰੀ, ਵਧਾਈਆਂ ਦਾ ਲੱਗਿਆ ਤਾਂਤਾ

Bhagwant Mann

(ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਹੋਇਆ ਸੀ। ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਮੁੱਖ ਮੰਤਰੀ ਮਾਨ ਨੇ ਇਹ ਖੁਸ਼ੀ ਆਪਣੇ ਐਕਸ ਅਕਾਊਂਟ ’ਤੇ ਪੋਸਟ ਪਾ ਕੇ ਸ਼ਾਂਝੀ ਕੀਤੀ ਹੈ। ਮੁੱਖ ਮਾਨ ਨੇ ਟਵੀਟ ਕੀਤਾ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..

 

LEAVE A REPLY

Please enter your comment!
Please enter your name here