ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News Mansa News: ਸ...

    Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

    Sidhu Moose Wala
    Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

    Mansa News: ਮਾਨਸਾ (ਸੁਖਜੀਤ ਮਾਨ)। ਪਿੰਡ ਮੂਸਾ ਵਿਖੇ ਮਰਹੂਮ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਇੱਕ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਗੋਲੀ ਪਸਤੌਲ ਸਾਫ ਕਰਨ ਵੇਲੇ ਚੱਲੀ ਦੱਸੀ ਜਾ ਰਹੀ ਹੈ ਪਰ ਪੁਲਿਸ ਹਾਲੇ ਜਾਂਚ ਕਰ ਰਹੀ ਹੈ। ਹਾਸਿਲ ਹੋਏ ਵੇਰਵਿਆਂ ਮੁਤਾਬਿਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨਾਲ ਸੁਰੱਖਿਆ ਕਰਮਚਾਰੀ ਵਜੋਂ ਤਾਇਨਾਤ ਗੰਨਮੈਨ ਹਰਦੀਪ ਸਿੰਘ ਦੀ ਉਸ ਕੋਲ ਮੌਜੂਦ ਲਾਇਸੰਸੀ ਪਸਤੌਲ ਦੀ ਸਫ਼ਾਈ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਦੀਪ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਤਾਇਨਾਤ ਸੀ, ਦੀ ਦੇਰ ਰਾਤ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਹਰਦੀਪ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ’ਚ ਰੱਖਿਆ ਗਿਆ ਹੈ। Sidhu Moose Wala

    ਇਹ ਖਬਰ ਵੀ ਪੜ੍ਹੋ : Punjab News: ਕੈਨੇਡਾ ’ਚ ਗ੍ਰਿਫਤਾਰ ਅਰਸ਼ ਡੱਲਾ ਸਬੰਧੀ ਹੋਇਆ ਵੱਡਾ ਖੁਲਾਸਾ, ਪੜ੍ਹੋ ਖਬਰ…

    LEAVE A REPLY

    Please enter your comment!
    Please enter your name here