ਹਲਕਾ ਗੁਰੂਹਰਸਹਾਏ ਦੇ ਪਿੰਡ ਬੋਹੜੀਆਂ ਚ ਚੱਲੀ ਗੋਲੀ,ਇਕ ਗੰਭੀਰ ਜ਼ਖ਼ਮੀ
ਗੁਰੂਹਰਸਹਾਏ (ਵਿਜੈ ਹਾਂਡਾ)। ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਬੋਹੜੀਆ ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਜਿਸ ਨੂੰ ਗੰਭੀਰ ਹਾਲਤ ਵਿੱਚ ਗੁਰੂਹਰਸਹਾਏ ਦੇ ਇਕ ਨਿੱਜੀ ਹਸਪਤਾਲ ਅੰਦਰ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੱਗੇ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਲੀ ਲੱਗਣ ਨਾਲ ਜ਼ਖ਼ਮੀ ਸੁਖਵਿੰਦਰ ਸਿੰਘ ਦੇ ਰਿਸ਼ਤੇਦਾਰੀ ਵਿੱਚ ਲੱਗਦੇ ਭਰਾ ਨੇ ਦੱਸਿਆਂ ਕਿ ਉਸ ਦਾ ਬੇਟਾ ਤੇ ਸੁਖਵਿੰਦਰ ਸਿੰਘ ਪਿੰਡ ਬੋਹੜੀਆ ਦੇ ਚੋਂਕ ਵਿੱਚ ਖੜ੍ਹੇ ਸਨ ਕਿ ਇਸ ਦੋਰਾਨ ਪਿਛੇ ਤੋਂ ਆਏ ਕਾਰ ਸਵਾਰਾਂ ਨੇ ਸੁਖਵਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਅੰਦਰ ਭਰਤੀ ਕਰਵਾਇਆ ਗਿਆ। ਉਧਰ ਮੋਕੇ ਤੇ ਪਹੁੰਚੇ ਡੀਐੱਸਪੀ ਯਾਦਵਿੰਦਰ ਸਿੰਘ ਨੇ ਦੱਸਿਆਂ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਗੋਲੀ ਚੱਲਣ ਦੀ ਸਾਰੀ ਘਟਨਾ ਦਾ ਜਾਇਜ਼ਾ ਲਿਆ ਜਾਂ ਰਿਹਾ ਹੈ ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗਿਰਫ਼ਤਾਰ ਕਰ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ