ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਹੀ ਉੱਡੀਆਂ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ

ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਹੀ ਉੱਡੀਆਂ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ

ਗੁਰਦਾਸਪੁਰ, (ਰਾਜਨ ਮਾਨ) ਕਰੋਨਾ ਦੇ ਵਧ ਰਹੇ ਕਹਿਰ ਦੇ ਬਾਵਜੂਦ ਅੱਜ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਦਾ ਟੈਸਟ ਕਰਵਾਉਣ ਆਏ ਸੈਂਕੜੇ ਵਿਅਕਤੀਆਂ ਨੇ ਸੋਸ਼ਲ ਡਿਸਟੈਂਟ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਹਨ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਲੋਕ ਆਪਣੇ ਕੋਰੋਨਾ ਟੈਸਟ ਕਰਵਾਉਣ ਲਈ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ। ਸੈਂਕੜੇ ਦੀ ਗਿਣਤੀ ਵਿੱਚ ਮਰਦ ਔਰਤਾਂ ਤੇ ਬੱਚੇ ਪੁਲਿਸ ਦੀ ਮੌਜੂਦਗੀ ਵਿੱਚ ਹੀ ਸੋਸ਼ਲ ਡਿਸਟੈਂਸ ਦੀ ਪਰਵਾਹ ਕੀਤੇ ਬਿਨਾਂ ਇਕ ਦੂਜੇ ਨਾਲ ਜੁੜਕੇ ਖੜੇ ਰਹੇ। ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਪੁਲਿਸ ਮੂਕ ਦਰਸ਼ਕ ਬਣਕੇ ਖੜੀ ਸੀ। ਔਰਤਾਂ ਨੇ ਛੋਟੇ ਛੋਟੇ ਬੱਚੇ ਚੁੱਕੇ ਹੋਏ ਸਨ। ਇਹ ਲੋਕ ਖੁਦ ਕੋਰੋਨਾ ਨੂੰ ਸੱਦਾ ਦੇ ਰਹੇ ਸਨ। ਹਸਪਤਾਲ ਵਿੱਚ ਬਿਮਾਰੀ ਦਾ ਇਲਾਜ ਕਰਨ ਦੀ ਬਜਾਏ ਇਸ ਭਿਆਨਕ ਬਿਮਾਰੀ ਨੂੰ ਸੱਦਾ ਦੇ ਰਹੇ ਹਨ। ਖਤਰਨਾਕ ਗੱਲ ਤੇ ਇਹ ਹੈ ਕਿ ਜੇਕਰ ਇਕ ਵਿਅਕਤੀ ਵੀ ਕਰੋਨਾ ਤੋਂ ਪੀੜਤ ਪਾਇਆ ਗਿਆ ਤਾਂ ਇਹ ਵੱਡਾ ਖਤਰਾ ਬਣ ਸਕਦਾ ਹੈ। ਹਸਪਤਾਲ ਵਿੱਚ ਹੀ ਕਰੋਨਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here