ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ

Gurdaspur, Jawan, Martyred, Snowstorm

ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ Snowstorm

ਦੀਨਾਨਗਰ (ਸੱਚ ਕਹੂੰ ਨਿਊਜ਼)।  ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸਥਿਤ ਮਾਛਿੱਲ, ਉੜੀ ਸੈਕਟਰ ‘ਚ ਬਰਫੀਲੇ ਤੂਫਾਨ Snowstorm ਦੀ ਲਪੇਟ ‘ਚ ਆ ਕੇ ਫੌਜ ਦੇ 3 ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਨੌਜਵਾਨਾਂ ‘ਚੋਂ ਇੱਕ ਗੁਰਦਾਸਪੁਰ ਦੇ ਦੀਨਾਨਗਰ ਸਥਿਤ ਪਿੰਡ ਸਿੱਧਪੁਰ, ਨਵਾਂ ਪਿੰਡ ਦੇ ਰਹਿਣ ਵਾਲੇ 26 ਸਾਲਾ ਰਣਜੀਤ ਸਿੰਘ ਸਲਾਰੀਆ ਵੀ ਹਨ, ਜੋ ਕਿ 45 ਰਾਸ਼ਟਰੀ ਰਾਈਫਲਸ ‘ਚ ਤਾਇਨਾਤ ਸਨ। ਰਣਜੀਤ ਸਲਾਰੀਆ ਦੇ ਘਰ ਪਿਛਲੇ ਸਾਲ ਦਸੰਬਰ ‘ਚ ਹੀ ਧੀ ਨੇ ਜਨਮ ਲਿਆ ਸੀ, ਜਿਸ ਦਾ ਮੂੰਹ ਦੇਖਣਾ ਰਣਜੀਤ ਨੂੰ ਨਸੀਬ ਨਾ ਹੋਇਆ। ਰਣਜੀਤ ਦੀ ਤਿਰੰਗੇ ‘ਚ ਲਿਪਟੀ ਮ੍ਰਿਤਕ ਦੇਹ ਅੱਜ ਪਿੰਡ ਪੁੱਜਣ ਦੀ ਸੰਭਾਵਨਾ ਹੈ, ਜਿੱਥੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Snowstorm

LEAVE A REPLY

Please enter your comment!
Please enter your name here