ਸਾਡੇ ਨਾਲ ਸ਼ਾਮਲ

Follow us

9.5 C
Chandigarh
Wednesday, January 21, 2026
More
    Home Breaking News ਦੁਬਈ ਤੋਂ ਗੁਰਦ...

    ਦੁਬਈ ਤੋਂ ਗੁਰਦੀਪ ਦੀ ਮ੍ਰਿਤਕ ਦੇਹ ਭਾਰਤ ਪਹੁੰਚੀ, ਮਾਪਿਆ ਦਾ ਰੋ-ਰੋ ਕੇ ਬੁਰਾ ਹਾਲ 

    Amritsar News
    ਮ੍ਰਿਤਕ ਗੁਰਦੀਪ ਸਿੰਘ ਦੀ ਫਾਈਲ ਫੋਟੋ।

    ਬੀਤੀ 22 ਅਪ੍ਰੈਲ ਨੂੰ ਦੁਬਈ ਵਿੱਚ ਹੋਈ ਸੀ ਮੌਤ (Amritsar News)

    (ਰਾਜਨ ਮਾਨ) ਅੰਮ੍ਰਿਤਸਰ । ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਇੱਕ ਸਾਲ ਪਹਿਲਾਂ ਦੁਬਈ ਗਏ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ (Amritsar News) ਵਿਖੇ ਪਹੁੰਚੀ। ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਲੱਖਾਂ ਸੁਪਨੇ ਅੱਖਾਂ ਵਿੱਚ ਸਜਾ ਕੇ ਦੁਬਈ ਗਏ ਗੁਰਦੀਪ ਦੀਆਂ ਬੰਦ ਅੱਖਾਂ ਵੇਖ ਉਸਦਾ ਬਾਪ ਭੁੱਬਾਂ ਮਾਰ ਰੋ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਾਲ ਪਹਿਲਾਂ ਹੀ ਦੁਬਈ ਗਿਆ ਸੀ ਕਿ ਬੀਤੀ 22 ਅਪ੍ਰੈਲ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ।

    ਮ੍ਰਿਤਕ ਗੁਰਦੀਪ ਸਿੰਘ ਦੀ ਫਾਈਲ ਫੋਟੋ।

    ਡਾ. ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚੀ ਗੁਰਦੀਪ ਸਿੰਘ ਲਾਸ਼

    ਗੁਰਦੀਪ ਦੇ ਮਾਪਿਆਂ ਵੱਲੋਂ ਉਸਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ.ਸਿੰਘ ਓਬਰਾਏ ਨਾਲ ਸੰਪਰਕ ਕੀਤਾ ਗਿਆ। ਮ੍ਰਿਤਕ ਗੁਰਦੀਪ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮੱਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਇਸ ਸਬੰਧੀ ਓਬਰਾਏ ਨੇ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

    Amritsar News
    ਹਵਾਈ ਅੱਡੇ ਤੇ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਪੀਡ਼ਤ ਪਰਿਵਾਰ ਨੂੰ ਸੌਂਪਣ ਮੌਕੇ ਟਰੱਸਟ ਦੇ ਅਹੁਦੇਦਾਰ।

    ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਪਹੁੰਚੇ ਹੋਏ ਸਨ। ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਗੁਰਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਦੀਪ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। Amritsar News

    ਇਹ ਵੀ ਪੜ੍ਹੋ : ਮੁਸਾਫਰਾਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਡਰਾਈਵਰ ਦੀ ਮੌਤ

    LEAVE A REPLY

    Please enter your comment!
    Please enter your name here