ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
Welfare Work: (ਨਰੇਸ਼ ਕੁਮਾਰ) ਮਹਿਲਾ ਚੌਂਕ/ਸੰਗਰੂਰ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਜਿੱਥੇ ਡੇਰਾ ਸ਼ਰਧਾਲੂ ਜਿਉਂਦੇ ਜੀਅ ਮਾਨਵਤਾ ਭਲਾਈ ਕਾਰਜਾਂ ’ਚ ਦਿਨ-ਰਾਤ ਲੱਗੇ ਰਹਿੰਦੇ ਹਨ ਉੱਥੇ ਉਹ ਦੁਨੀਆਂ ਤੋਂ ਜਾਂਦੇ-ਜਾਂਦੇ ਵੀ ਮਾਨਵਤਾ ਭਲਾਈ ਦੇ ਕਾਰਜ ਕਰ ਜਾਂਦੇ ਹਨ ਅਜਿਹੀ ਇੱਕ ਮਿਸਾਲ ਬਲਾਕ ਮਹਿਲਾ ਚੌਂਕ ਦੇ ਪਿੰਡ ਰਟੌਲਾ ਵਿਖੇ ਦੇਖਣ ਨੂੰ ਮਿਲੀ। ਪਿੰਡ ਦੇ ਡੇਰਾ ਪ੍ਰੇਮੀ ਗੁਰਚਰਨ ਸਿੰਘ ਇੰਸਾਂ ਜੋ ਕਿ ਇਸ ਨਾਸ਼ਵਾਨ ਸੰਸਾਰ ਨੂੰ ਛੱਡਕੇ ਸੱਚਖੰਡ ਜਾ ਬਿਰਾਜੇ ਹਨ, ਦੀ ਅੰਤਿਮ ਇੱਛਾ ਮੁਤਾਬਿਕ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਦੇ ਪ੍ਰੇਮੀ ਸੇਵਕ ਬਲਵਿੰਦਰ ਇੰਸਾਂ ਨੇ ਦੱਸਿਆ ਕਿ ਪ੍ਰੇਮੀ ਗੁਰਚਰਨ ਇੰਸਾਂ ਤੇ ਉਹਨਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਡੇਰਾ ਸੱਚਾ ਨਾਲ ਜੁੜਿਆ ਹੋਇਆ ਹੈ ਗੁਰਚਰਨ ਸਿੰਘ ਇੰਸਾਂ ਨੇ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਤਹਿਤ ਜਿਉਂਦੇ ਜੀਅ ਦੇਹਾਂਤ ਉਪਰੰਤ ਸਰੀਰਦਾਨ ਦਾ ਫਾਰਮ ਭਰਿਆ ਹੋਇਆ ਸੀ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਕੀਤੇ ਪ੍ਰਣ ਤਹਿਤ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਦਾ ਫੈਸਲਾ ਕੀਤਾ, ਜਿਸ ਤਹਿਤ ਹੀ ਪ੍ਰੇਮੀ ਗੁਰਚਰਚਨ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਸੰਸਕ੍ਰਿਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਸੰਸਕ੍ਰਿਤੀ ਯੂਨੀਵਰਸਿਟੀ ਮਥੁਰਾ ਉੱਤਰ ਪ੍ਰਦੇਸ਼ ਲਈ ਰਵਾਨਾ ਕੀਤਾ ਗਿਆ।
ਇਹ ਵੀ ਪੜ੍ਹੋ: Beas River: ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਮੰਡਰਾ ਰਿਹੈ ਖਤਰਾ! ਲੋਕਾਂ ’ਚ ਦਹਿਸ਼ਤ
ਬਲਵਿੰਦਰ ਇੰਸਾਂ ਨੇ ਦੱਸਿਆ ਕਿ ਮ੍ਰਿਤਕ ਦੇਹ ਦੇ ਪਿੰਡ ਤੋਂ ਰਵਾਨਾ ਹੋਣ ਤੋਂ ਪਹਿਲਾਂ ਪਿੰਡ ਦੇ ਸਰਪੰਚ ਗੁਰਸੇਵਕ ਸਿੰਘ, ਨੰਬਰਦਾਰ ਨਿਰਭੈ ਸਿੰਘ ਅਤੇ ਬਿੰਦਰ ਸਿੰਘ ਸਾਂਝੇ ਤੌਰ ’ਤੇ ਹਰੀ ਝੰਡੀ ਦੇਕੇ ਫੁੱਲਾਂ ਨਾਲ ਸਜੀ ਗੱਡੀ ਨੂੰ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਸਾਧ-ਸੰਗਤ ਤੇ ਪਿੰਡ ਵਾਸੀ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਰਟੌਲਾ ਤੋਂ ਇਸ ਤੋਂ ਪਹਿਲਾਂ 3 ਸਰੀਰਦਾਨ ਹੋ ਚੁੱਕੇ ਹਨ। ਇਹ ਪਿੰਡ ਦਾ ਚੌਥਾ ਸਰੀਰ ਦਾਨ ਹੈ ਤੇ ਬਲਾਕ ਮਹਿਲਾਂ ਚੌਂਕ ਦਾ 16ਵਾਂ ਸਰੀਰ ਦਾਨ ਹੈ।
ਇਸ ਦੌਰਾਨ ਬੁਲਾਰਿਆਂ ਨੇ ਸਰੀਰ ਦਾਨ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰੀਰ ਦਾਨ ਕਰਨ ਨਾਲ 22 ਤਰ੍ਹਾਂ ਦੇ ਡਾਕਟਰ ਤਿਆਰ ਹੁੰਦੇ ਹਨ । ਮੈਡੀਕਲ ਖੋਜਾਂ ਨਾਲ ਆਉਣ ਵਾਲੀਆਂ ਨਵੀਆਂ ਬਿਮਾਰੀਆਂ ਬਾਰੇ ਡਾਕਟਰਾਂ ਨੂੰ ਜਾਣਕਾਰੀ ਮਿਲਦੀ ਹੈ। ਇਸ ਮੌਕੇ ਕੁਲਦੀਪ ਸਿੰਘ, ਗੁਰਜੀਤ ਸਿੰਘ, ਤਰਸੇਮ ਸਿੰਘ, ਪਰਮਜੀਤ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ, ਜਸ਼ਨਦੀਪ ਸਿੰਘ, ਅਕਾਸ਼ਦੀਪ ਸਿੰਘ, ਚੰਨਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਪਲਕਪ੍ਰੀਤ ਤੋਂ ਇਲਾਵਾ ਗੁਰਤੇਜ ਸਿੰਘ ਪ੍ਰੇਮੀ ਸੇਵਕ, ਕ੍ਰਿਸ਼ਨ ਸਿੰਘ, ਹਰਦੀਪ ਸਿੰਘ, ਸੁਦਾਮਾ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਬਬਲਾ ਸਿੰਘ, ਜੋਗਾ ਸਿੰਘ ਅਤੇ ਸਾਧ-ਸੰਗਤ ਬਲਾਕ ਮਹਿਲਾ ਚੌਂਕ ਤੇ ਬਲਾਕ ਦਿੜ੍ਹਬਾ ਹਾਜ਼ਰ ਸੀ। ਇਸ ਤੋਂ ਇਲਾਵਾ 85 ਮੈਂਬਰ ਬਲਜੀਤ ਸਿੰਘ, ਜੋਰਾ ਸਿੰਘ ਅਤੇ ਮਲਕੀਤ ਸਿੰਘ ਹਾਜ਼ਰ ਸਨ। Welfare Work