ਗੁਰਿੰਦਰ ਸਿੰਘ ਦੂਆ ਨੇ ਪੀ.ਆਰ.ਟੀ.ਸੀ ਦੇ ਉਪ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Gurinder Singh, Vice Chairman, PRTC

ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸੇਵਾ ਕਰਨ ਵਾਲਿਆਂ ਨੂੰ ਅਹੁਦੇ ਦੇ ਕੇ ਮਾਣ ਬਖ਼ਸ਼ਿਆ : ਪਰਨੀਤ ਕੌਰ | Chairman PRTC

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇਂ ਨਿਯੁਕਤ ਕੀਤੇ ਗਏ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ ਨੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਅਤੇ ਐਮ.ਐਲ.ਏ. ਮਦਨ ਲਾਲ ਜਲਾਲਪੁਰ ਦੀ ਮੌਜੂਦਗੀ ‘ਚ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ‘ਤੇ ਐਨਆਈਏ ਦਾ ਵੱਡਾ ਐਕਸ਼ਨ

ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਕਾਂਗਰਸ ਪਾਰਟੀ ਦੀ ਸੇਵਾ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਮਾਣ-ਸਤਿਕਾਰ ਕਰਦਿਆਂ ਅਹਿਮ ਅਹੁਦੇ ਦੇ ਕੇ ਹੋਰ ਵਧ-ਚੜ੍ਹਕੇ ਲੋਕ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਲੋਕ ਸਭਾ ਮੈਂਬਰ ਨੇ ਸ. ਦੂਆ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੇ ਪਿਤਾ ਭਗਵਾਨ ਸਿੰਘ ਦੂਆ ਇੱਕ ਪੁਰਾਣੇ ਕਾਂਗਰਸੀ ਸਨ ਅਤੇ ਦੂਆ ਖ਼ੁਦ ਵੀ ਕਰੀਬ 4 ਦਹਾਕਿਆਂ ਤੋਂ ਲੋਕ ਸੇਵਾ ਨਾਲ ਜੁੜੇ ਹੋਏ ਹਨ, ਜਿਸ ਲਈ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਦੂਆ ਤੇ ਸ੍ਰੀ ਸ਼ਰਮਾ ਮਿਲਕੇ ਅਦਾਰੇ ਨੂੰ ਹੋਰ ਅੱਗੇ ਵਧਾਉਣਗੇ ਤੇ ਪੰਜਾਬ ਵਾਸੀਆਂ ਨੂੰ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਗੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਹੈ ਉਹ ਕਰਕੇ ਦਿਖਾਇਆ ਹੈ, ਜਿਸ ਲਈ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਸੂਬਾ ਸਰਕਾਰ ਵੱਲੋਂ ਪੂਰੇ ਜਾ ਰਹੇ ਹਨ।

ਸ. ਦੂਆ ਨੇ ਕਾਂਗਰਸ ਪਾਰਟੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਸ ‘ਤੇ ਉਹ ਹਰ ਹਾਲ ਖਰ੍ਹੇ ਉਤਰਨਗੇ।  ਇਸ ਮੌਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਤ ਬਾਂਗਾ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਵੱਡੀ ਗਿਣਤੀ ‘ਚ ਆਗੂ ਤੇ ਵਰਕਰਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।