ਪਿੰਡ ਬੁਰਜ ਮਾਨਸ਼ਾਹੀਆ ਦੇ ਪਹਿਲੇ ਸਰੀਰਦਾਨੀ ਬਣੇ ਗੁਰਜੰਟ ਸਿੰਘ ਇੰਸਾਂ

Bodydontion
ਬਾਲਿਆਂਵਾਲੀ: ਮਿ੍ਰਤਕ ਦੇਹ ਵਾਲੀ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਪਿੰਡ ਦੇ ਸਰਪੰਚ ਹਰਲਾਲ ਸਿੰਘ ਅਤੇ ਸਰੀਰਦਾਨੀ ਗੁਰਜੰਟ ਸਿੰਘ ਇੰਸਾਂ ਦੀ ਫਾਇਲ ਫੋਟੋ।

ਪਰਿਵਾਰ ਨੇ ਸਸਕਾਰ ਕਰਨ ਦੀ ਥਾਂ ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ

(ਚਰਨਜੀਤ ਸਿੰਘ) ਬਾਲਿਆਂਵਾਲੀ। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਬਲਾਕ ਬਾਲਿਆਂਵਾਲੀ ਦੇ ਪਿੰਡ ਬੁਰਜ ਮਾਨਸ਼ਾਹੀਆ ਦੇ ਗੁਰਜੰਟ ਸਿੰਘ ਇੰਸਾਂ ਨੇ ਪਿੰਡ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ ਹਾਸਿਲ ਕੀਤਾ ਹੈ। ਉਹਨਾਂ ਦੇ ਦਿਹਾਂਤ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ (Body Donation) ਕਰ ਦਿੱਤੀ।

ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੇ ਭਰਾ ਜੁਗਰਾਜ ਸਿੰਘ ਇੰਸਾਂ, ਪੁੱਤਰ ਗੁਰਸੇਵਕ ਸਿੰਘ ਇੰਸਾਂ, ਬੇਟੀਆਂ ਚਰਨਜੀਤ ਕੌਰ ਪਤਨੀ ਰਣਜੀਤ ਸਿੰਘ ਕੈਨੇਡਾ, ਕਰਮਜੀਤ ਕੌਰ ਪਤਨੀ ਗੁਰਬੰਸ ਸਿੰਘ, ਕਿਰਨਜੀਤ ਕੌਰ ਪਤਨੀ ਹਰਬੰਸ ਸਿੰਘ ਵੱਲੋਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਉਹਨਾਂ ਦੀ ਮ੍ਰਿਤਕ ਦੇਹ ਨੂੰ ਸੰਤੋਸ਼ ਮੈਡੀਕਲ ਕਾਲਜ ਗਾਜੀਆਬਾਦ ਯੂਪੀ ਨੂੰ ਦਾਨ ਕਰ ਦਿੱਤਾ।

Bodydontion
ਬਾਲਿਆਂਵਾਲੀ: ਮਿ੍ਰਤਕ ਦੇਹ ਵਾਲੀ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਪਿੰਡ ਦੇ ਸਰਪੰਚ ਹਰਲਾਲ ਸਿੰਘ ਅਤੇ ਸਰੀਰਦਾਨੀ ਗੁਰਜੰਟ ਸਿੰਘ ਇੰਸਾਂ ਦੀ ਫਾਇਲ ਫੋਟੋ।

ਇਹ ਵੀ ਪੜ੍ਹੋ : ਬਠਿੰਡਾ ’ਚ ਸ਼ੱਕੀ ਹਾਲਾਤਾਂ ’ਚ ਪੁਲਿਸ ਇੰਸਪੈਕਟਰ ਦੀ ਮੌਤ, ਕਾਰ ’ਚੋਂ ਮਿਲੀ ਲਾਸ਼

ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂਂ ਗੁਰਜੰਟ ਸਿੰਘ ਇੰਸਾਂ ਅਮਰ ਰਹੇ ਅਤੇ ਸਰੀਰਦਾਨ ਮਹਾਂਦਾਨ ਦੇ ਨਾਅਰਿਆਂ ਨਾਲ ਕਾਫਲੇ ਦੇ ਰੂਪ ਵਿੱਚ ਵਿਦਾਇਗੀ ਦਿੱਤੀ। ਮ੍ਰਿਤਕ ਦੇਹ ਵਾਲੀ ਫੁੱਲਾਂ ਨਾਲ ਸਜੀ ਐਂਬੂਲੈਂਸ ਨੂੰ ਸਰਪੰਚ ਹਰਲਾਲ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ 85 ਮੈਂਬਰ ਗੁਰਪ੍ਰੀਤ ਕੌਰ ਇੰਸਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਪਿੰਡ ਦੇ 15 ਮੈਂਬਰ ਸੁਖਚੈਨ ਸਿੰਘ, ਦੀਪਾ ਸਿੰਸ਼, ਰਿੰਕੂ, ਗੁਰਪ੍ਰੀਤ ਸਿੰਘ, ਗੁਰਬਖਸ਼ੀਸ਼ ਸਿੰਘ, ਬਿੱਕਰ ਸਿੰਘ, ਚਮਕੌਰ ਸਿੰਘ, ਗੁਰਬਖਸ਼ ਸਿੰਘ ਪ੍ਰੇਮੀ ਸੇਵਕ, ਭੋਲਾ ਸਿੰਘ ਪ੍ਰੇਮੀ ਸੇਵਕ, ਚਰਨਜੀਤ ਸਿੰਘ ਪ੍ਰੇਮੀ ਸੇਵਕ ਅਤੇ ਸਮੂਹ ਸਾਧ-ਸੰਗਤ ਹਾਜ਼ਰ ਸੀ। (Body Donation)

ਸਰਪੰਚ ਨੇ ਕੀਤੀ ਸ਼ਲਾਘਾ (Body Donation)

ਇਸ ਮੌਕੇ ਪਿੰਡ ਦੇ ਸਰਪੰਚ ਹਰਲਾਲ ਸਿੰਘ ਨੇ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਦਾਨ ਕਰਨ ’ਤੇ ਡੇਰਾ ਸੱਚਾ ਸੌਦਾ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਹ ਉਹਨਾਂ ਦੇ ਪਿੰਡ ਦਾ ਪਹਿਲਾ ਸਰੀਰਦਾਨ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਪੂਜਨੀਕ ਗੁਰੂ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਪਵਿੱਤਰ ਸਿੱਖਿਆ ਸਦਕਾ ਹੀ ਇਹ ਸਰੀਰਦਾਨ ਕੀਤਾ ਗਿਆ ਹੈ।