Punjab News: ਪੰਜਾਬ ਸਰਕਾਰ ਨੂੰ ਕਰਾਰਾ ਝਟਕਾ : ਗੁਰਜੀਤ ਰਾਮਨਿਵਾਸੀਆ ਬਣੇ ਰਹਿਣਗੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ

Punjab News
Punjab News: ਪੰਜਾਬ ਸਰਕਾਰ ਨੂੰ ਕਰਾਰਾ ਝਟਕਾ : ਗੁਰਜੀਤ ਰਾਮਨਿਵਾਸੀਆ ਬਣੇ ਰਹਿਣਗੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ

ਹਾਈਕੋਰਟ ਨੇ ਪ੍ਰਧਾਨਗੀ ਦੇ ਅਹੁਦੇ ’ਤੇ ਕੀਤਾ ਬਹਾਲ | Punjab News

(ਗੁਰਪ੍ਰੀਤ ਸਿੰਘ) ਬਰਨਾਲਾ। Punjab News: ਸੱਤਾ ਧਿਰ ਦੇ ਕਥਿਤ ਦਬਾਅ ਕਾਰਨ ਅਹੁਦੇ ਤੋਂ ਲਾਹੇ ਬਰਨਾਲਾ ਤੋਂ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆਂ ਨੂੰ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਆਪ ਸਰਕਾਰ ਨੂੰ ਝਟਕਾ ਦਿੰਦਿਆਂ ਪ੍ਰਧਾਨਗੀ ਦੇ ਅਹੁਦੇ ’ਤੇ ਬਹਾਲ ਕਰ ਦਿੱਤਾ ਹੈ ।

10 ਅਕਤੂਬਰ ਨੂੰ ਪ੍ਰਧਾਨ ਗੁਰਜੀਤ ਸਿੰਘ ਰਮਣਵਾਸੀਆ ਨੂੰ ਅਹੁਦੇ ਤੋਂ ਕਰ ਦਿੱਤਾ ਸੀ ਫਾਰਗ

ਦੱਸਣਯੋਗ ਹੈ ਕਿ ਮਿਤੀ 10 ਅਕਤੂਬਰ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਸਕੱਤਰ ਵੱਲੋਂ ਸਪੀਕਿੰਗ ਆਰਡਰ ਜਾਰੀ ਕਰਦਿਆਂ ਨਗਰ ਕੌਂਸਲ ਬਰਨਾਲਾ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਪ੍ਰਧਾਨ ਗੁਰਜੀਤ ਸਿੰਘ ਰਮਣਵਾਸੀਆ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਸੀ। ਇਨ੍ਹਾਂ ਆਰਡਰਾਂ ਨੂੰ ਪ੍ਰਧਾਨ ਗੁਰਜੀਤ ਸਿੰਘ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ।

ਲਗਭਗ 11 ਮਹੀਨੇ ਚੱਲੀ ਰਿਟ ਪਟੀਸ਼ਨ ਉੱਪਰ ਸੁਣਵਾਈ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੂੰ ਬਹਾਲ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਹਾਈਕੋਰਟ ਦੇ ਡਬਲ ਬੈਂਚ ਦੇ ਮਾਣਯੋਗ ਜਸਟਿਸ ਸੁਰੇਸ਼ਵਰ ਠਾਕੁਰ ਅਤੇ ਮਾਣਯੋਗ ਜਸਟਿਸ ਸੁਦੀਪਤੀ ਸ਼ਰਮਾ ਨੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਆਪਣਾ ਫੈਸਲਾ ਰਿਜਰਵ ਰੱਖ ਲਿਆ ਸੀ। ਇਹ ਰਿਜਰਵ ਰੱਖਿਆ ਫੈਸਲਾ ਸੁਣਾਉਣ ਲਈ ਸੂਚੀ ਵਿੱਚ ਦਰਜ਼ ਕਰ ਦਿੱਤਾ ਗਿਆ ਹੈ। ਅੱਜ 16 ਸਤੰਬਰ ਨੂੰ ਹਾਈਕੋਰਟ ਦੇ ਮਾਨਯੋਗ ਜਸਟਿਸ ਸੁਰੇਸ਼ਵਰ ਠਾਕੁਰ ਅਤੇ ਮਾਨਯੋਗ ਜਸਟਿਸ ਸੁਦੀਪਤੀ ਸ਼ਰਮਾ ਦੀ ਬੈਂਚ ਨੇ ਆਪਣਾ ਫੈਸਲਾ ਸੁਣਾਉਂਦਿਆਂ ਨਗਰ ਕੌਂਸਲ ਦੀ ਕਮਾਂਡ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਹੱਥ ਸੌਂਪ ਦਿੱਤੀ ਹੈ। ਹਾਈਕੋਰਟ ਦੇ ਫੈਸਲੇ ਨਾਲ ਕਾਂਗਰਸੀਆਂ ਤੋਂ ਇਲਾਵਾਂ ਉਨ੍ਹਾਂ ਦੇ ਹੱਕ ਵਿੱਚ ਡਟ ਕੇ ਖੜ੍ਹੇ ਕੌਂਸਲਰਾਂ ਅਤੇ ਸਮਰਥੱਕਾਂ ਵਿੱਖ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। Punjab News

ਇਹ ਵੀ ਪੜ੍ਹੋ: Road Accident: ਸੁਨਾਮ ਵਿੱਚ ਕੈਂਟਰ ਨੇ ਦਰੜੇ 4 ਮਜ਼ਦੂਰ, ਦਰਦਨਾਕ ਮੌਤ

ਹਾਈਕੋਰਟ ਦੇ ਇਸ ਫੈਸਲੇ ਬਾਅਦ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਨੇ ਕਿਹਾ ਹਾਈਕੋਰਟ ਨੇ ਉਨ੍ਹਾਂ ਨੂੰ ਇਨਸਾਫ ਦੇ ਕੇ ਲੋਕਾਂ ਦਾ ਭਰੋਸਾ ਲੋਕਤੰਤਰ ਵਿੱਚ ਹੋਰ ਮਜ਼ਬੂਤ ਕੀਤਾ ਹੈ। ਦੂਜੇ ਪਾਸੇ ਇਸ ਫੈਸਲੇ ਨੇ ਸੱਤਾਧਾਰੀਆਂ ਵੱਲੋਂ ਜਲਦਬਾਜੀ ਵਿੱਚ ਚੁਣੇ ਪ੍ਰਧਾਨ ਰੁਪਿੰਦਰ ਸਿੰਘ ਸ਼ੀਤਲ, ਉਰਫ ਬੰਟੀ ਦੇ ਪ੍ਰਧਾਨ ਬਣਨ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ।

ਰਾਮਣਵਾਸੀਆਂ ਨੂੰ ਦੁਬਾਰਾ ਆਹਦੇ ’ਤੇ ਬਹਾਲ ਕਰਨ ’ਤੇ ਸ਼ਹਿਰ ਅੰਦਰ ਵੀ ਖੁਸ਼ੀ ਦਾ ਮਾਹੌਲ

ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੱਖਣ ਸ਼ਰਮਾ, ਕਾਂਗਰਸ ਦੇ ਸਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ ਆਦੀ ਨੇ ਮਾਨਯੋਗ ਹਾਈਕੋਰਟ ਦੇ ਫੈਸਲਾ ਫੈਸਲੇ ਦਾ ਸਵਾਗਤ ਕਰਦਿਆਂ ਗੁਰਜੀਤ ਸਿੰਘ ਰਾਮਣਵਾਸੀਆਂ ਨੂੰ ਦੁਬਾਰਾ ਆਹਦੇ ਤੇ ਬਹਾਲ ਕਰਨ ’ਤੇ ਵਧਾਈਆਂ ਦਿੱਤੀਆਂ ਤੇ ਸ਼ਹਿਰ ਅੰਦਰ ਵੀ ਖੁਸ਼ੀ ਦਾ ਪੂਰਾ ਮਾਹੌਲ ਹੈ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਸੁਣਾਏ ਗਏ ਸਹੀ ਫੈਸਲੇ ਕਾਰਨ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਲੱਗਿਆ ਹੈ।