(ਅਸ਼ਵਨੀ ਚਾਵਲਾ) ਚੰਡੀਗੜ। ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਬਰਨਾਲਾ ਵਿਧਾਨ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਸਤੀਫ਼ਾ ਦੇਣ ਤੋਂ ਕੁਝ ਹੀ ਦੇਰ ਬਾਅਦ ਸਪੀਕਰ ਵਿਧਾਨ ਸਭਾ ਵੱਲੋਂ ਇਸ ਅਸਤੀਫ਼ੇ ਨੂੰ ਮਨਜ਼ੂਰ ਵੀ ਕਰ ਲਿਆ ਗਿਆ ਹੈ ਜਿਸ ਦੇ ਚਲਦੇ ਬਰਨਾਲਾ ਸੀਟ ਨੂੰ ਖ਼ਾਲੀ ਘੋਸ਼ਿਤ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਹੁਣ 5 ਵਿਧਾਨ ਸਭਾ ਸੀਟ ਖ਼ਾਲੀ ਹੋ ਗਈਆਂ ਹਨ ਅਤੇ 1 ਸੀਟ ਜਲੰਧਰ ਪੱਛਮੀ ’ਤੇ 10 ਜੁਲਾਈ ਨੂੰ ਚੋਣ ਹੋਣ ਜਾ ਰਹੀ ਹੈ, ਜਦੋਂ ਕਿ ਬਾਕੀ 4 ਸੀਟਾਂ ’ਤੇ ਚੋਣਾਂ ਬਾਅਦ ਵਿੱਚ ਹੋਣਗੀਆਂ।
ਇਹ ਵੀ ਪੜ੍ਹੋ: ਪੀਐਮ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ
ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਹਨ, ਜਿਸ ਕਾਰਨ ਹੀ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਦਿੱਤਾ ਗਿਆ ਹੈ। ਇਸ ਨਾਲ ਹੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬਤੌਰ ਕੈਬਨਿਟ ਮੰਤਰੀ ਵੀ ਅਸਤੀਫ਼ਾ ਦੇ ਦਿੱਤਾ ਗਿਆ ਹੈ, ਜਿਹਨੂੰ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਜ਼ੂਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਭੇਜਿਆ ਜਾਵੇਗਾ।