ਚੰਡੀਗੜ੍ਹ। (ਸੱਚ ਕਹੂੰ ਨਿਊਜ਼)। ਪਾਬੰਦੀਸ਼ੁਦਾ ਜਥੇਬੰਦੀ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (Gurpatwant Pannu ) ਵੱਲੋਂ ਜੀ-20 ਸੰਮੇਲਨ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉਤਰਾਖੰਡ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ ‘ਰਾਮਨਗਰ ਭਾਰਤ ਦਾ ਹਿੱਸਾ ਨਹੀਂ ਹੈ ਅਤੇ ਪੰਜਾਬ ਦੀ ਆਜ਼ਾਦੀ ਤੋਂ ਬਾਅਦ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਸੀਐਮ ਮਾਨ ਨੇ ਕੀਤਾ ਕਿਸਾਨਾਂ ਲਈ ਵੱਡਾ ਐਲਾਨ, ਹੁਣ ਐਨੀ ਮਿਲੇਗੀ ਰਾਸ਼ੀ
ਕੀ ਹੈ ਮਾਮਲਾ (Gurpatwant Pannu )
ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਤੋਂ ਉੱਤਰਾਖੰਡ ਦੇ ਰਾਮਨਗਰ ਵਿੱਚ ਜੀ-20 ਦੀ ਬੈਠਕ ਹੋ ਰਹੀ ਹੈ। ਪਹਿਲਾਂ ਹੀ ਪਾਬੰਦੀਸ਼ੁਦਾ ਇਹ ਖਾਲਿਸਤਾਨ ਪੱਖੀ ਸੰਗਠਨ ਕਈ ਲੋਕਾਂ ਨੂੰ ਧਮਕੀਆਂ ਦੇ ਚੁੱਕਿਆ ਹੈ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੰਗਠਨ ਜੀ-20 ਬੈਠਕ ਰਾਹੀਂ ਇਸ ਮਾਮਲੇ ਦਾ ਅੰਤਰਰਾਸ਼ਟਰੀਕਰਨ ਕਰਨਾ ਚਾਹੁੰਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।