ਗੁਰਪ੍ਰੀਤ ਸਿੰਘ ਗੋਗੀ ਆਪ ’ਚ ਹੋਏ ਸ਼ਾਮਲ

Gurpreet Singh Gogi

ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਿਹਾ ਲੁਧਿਆਣਾ ਦਾ ਰਾਵਣ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਤੇ ਸਿਆਸਤ ’ਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ ਤੇ ਪਾਰਟੀਆਂ ਦੇ ਆਗੂ ਇੱਕ-ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਟਰ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਸਾਬਕਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਦੀ ਅਗਵਾਈ ’ਚ ਉਹ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਗੁਰਪ੍ਰੀਤ ਗੋਗੀ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ ਤੇ ਕਿਹਾ ਗੋਗੀ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਗੋਗੀ ਨੇ ਕਿਹਾ ਕਿ ਉਹ ਭਰੇ ਮਨ ਨਾਲ ਕਾਂਗਰਸ ਛੱਡ ਰਹੇ ਹਨ। ਪਾਰਟੀ ਦੇ ਨਾਲ ਦਹਾਕਿਆਂ ਤੱਕ ਕੰਮ ਕੀਤਾ ਪਰ ਇੱਥੇ ਹੁਣ ਆਮ ਵਰਕਰ ਦੀ ਸੁਣਵਾਈ ਨਹੀਂ ਰਹੀ। ਸਾਡੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ ਇਹੀ ਕਾਰਨ ਹੈ ਕਿ ਪਾਰਟੀ ਛੱਡ ਰਿਹਾ ਹਾਂ।

gurpreet-singh-gogi-joins-aapਗੁਰਪ੍ਰੀਤ ਗੋਗੀ ਪਿਛਲੀਆਂ ਨਗਰ ਨਿਗਮ ਚੋਣਾਂ ’ਚ ਮੇਅਰ ਨਾ ਬਣਾਏ ਜਾਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਗੋਗੀ ਨੇ ਆਮ ਆਦਮੀ ਪਾਰਟੀ ’ਚ ਜਾਂਦੇ ਸਾਰ ਹੀ ਕਾਂਗਰਸ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਵੱਡੇ ਦੋਸ਼ ਲਾਏ ਹਨ। ਉਨਾਂ ਕਿਹਾ ਕਿ ਭਾਰਤ ਭੂਸ਼ਣ ਆਸੂ ਕਾਰਨ ਅੱਜ ਜਿਲ੍ਹਾ ਲੁਧਿਆਣਾ ’ਚ ਕਾਂਗਰਸ ਪੂਰੀ ਤਰ੍ਹਾਂ ਖਿੰਡ ਗਈ ਹੈ। ਪਹਿਲਾਂ ਖੁਦ ਦਾ ਮੇਅਰ ਤੇ ਬਾਅਦ ’ਚ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਖੁਦ ਦਾ ਲਾ ਕਾ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਭਾਰਤ ਭੂਸ਼ਣ ਆਸ਼ੂ ਲੁਧਿਆਣਾ ਦਾ ਰਾਵਣ ਹੈ ਤੇ ਹੁਣ ਇਸ ਬਦੀ ਦੀ ਨੇਕੀ ਨਾਲ ਲੜਾਈ ਹੋਵੇਗੀ। ਇਹ ਕਹਿ ਕੇ ਗੋਗੀ ਨੇ ਇਸ਼ਾਰਾ ਕੀਤਾ ਕਿ ਹੁਣ ਉਹ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਆਸ਼ੂ ਖਿਲਾਫ ਚੋਣ ਲੜਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ