ਗੁਰਸ਼ਰਨ ਕੌਰ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਣੀ

ਮਿਜ਼ੋਰਮ ਦੇ ਮਹਿਲਾ ਵਿੰਗ ਦੀ ਪ੍ਰਧਾਨ ਬਣੀ ਵਲੋਪਈ ​​ਚਾਂਗਥੂ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਲ ਇੰਡੀਆ ਕਾਂਗਰਸ ਕਮੇਟੀ ਨੇ ਗੁਰਸ਼ਰਨ ਕੌਰ ਰੰਧਾਵਾ (Gursharan Kaur Randhawa) ਨੂੰ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਿਜ਼ੋਰਮ ਦੇ ਮਹਿਲਾ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਵਲੋਪਈ ​​ਚਾਂਗਥੂ ਨੂੰ ਸੌਂਪੀ ਗਈ ਹੈ। ਇਹ ਪੱਤਰ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਕੀਤਾ ਹੈ। ਦੋਵਾਂ ਦੇ ਨਾਵਾਂ ਦੀ ਸਿਫ਼ਾਰਿਸ਼ ਆਲ ਇੰਡੀਆ ਕਾਂਗਰਸ ਕਮੇਟੀ ਨੇ ਕੀਤੀ ਸੀ। ਕਾਂਗਰਸ ਪ੍ਰਧਾਨ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜਿਕਰਯੋਗ ਹੈ ਕਿ 5 ਸਤੰਬਰ ਨੂੰ ਬਲਵੀਰ ਰਾਣੀ ਸੋਢੀ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਅਸਤੀਫਾ ਦੇਣ ਪਿੱਛੇ ਘਰੇਲੂ ਕਾਰਨ ਦੱਸਿਆ ਸੀ। ਸੋਢੀ ਨਵੰਬਰ 2021 ਵਿੱਚ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਣੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here