ਪੰਜਾਬ ਮਹਿਲਾ ਕਾਂਗਰਸ ਦੀਆਂ ਗਤੀਵਿਧੀਆਂ ਸਬੰਧੀ ਕੀਤੀ ਚਰਚਾ (Raja Warring)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮਹੀਨਾਵਾਰ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਉਨ੍ਹਾਂ ਨੂੰ ਬੀਤੇ ਮਹੀਨੇ ਮਹਿਲਾ ਕਾਂਗਰਸ ਵੱਲੋਂ ਕੀਤੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਨੇ ਪੰਜਾਬ ਕਾਂਗਰਸ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਪੰਜਾਬ ਕਾਂਗਰਸ ਦੇ ਧਰਨਿਆਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। (Raja Warring)
ਇਸ ਤੋਂ ਇਲਾਵਾ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਮਹਿਲਾ ਕਾਂਗਰਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦੇ ਵਿਰੋਧ ਵਿੱਚ ਦਿੱਤੇ ਧਰਨਿਆਂ ਵਿੱਚ ਵੀ ਮਹਿਲਾ ਕਾਂਗਰਸ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਬੀਬੀ ਰੰਧਾਵਾ ਨੇ ਦੱਸਿਆ ਕਿ ਰਾਜੀਵ ਗਾਂਧੀ ਜੀ ਦੇ ਜਨਮ ਦਿਹਾੜੇ ਮੌਕੇ ਦਿੱਲੀ ਦੀ ਦੋ ਦਿਨਾਂ ਮਹਿਲਾ ਕਾਂਗਰਸ ਕਨਵੈਂਸ਼ਨ ਵਿੱਚ ਪੰਜਾਬ ਤੋਂ 102 ਮਹਿਲਾਵਾਂ ਨੇ ਆਪਣਾ ਯੋਗਦਾਨ ਪਾਇਆ ਜਿਸਦੇ ਬਦਲੇ ਦਿੱਲ੍ਹੀ ਵਿੱਚ ਸਰਵ ਭਾਰਤੀ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖ਼ਾਰਗੇ, ਕੇ.ਸੀ ਵੇਣੁਗੋਪਾਲ , ਸੁਖਜਿੰਦਰ ਰੰਧਾਵਾ, ਨੇਟਾ ਡਿਸੂਜ਼ਾ ਸਮੇਤ ਸਮੂਹ ਆਗੂਆਂ ਨੇ ਪੰਜਾਬ ਮਹਿਲਾ ਕਾਂਗਰਸ ਦੀਆਂ ਸਰਗਰਮੀਆਂ ਤੇ ਸਟੇਜ ਤੋਂ ਖੁਸ਼ੀ ਪ੍ਰਗਟ ਕੀਤੀ। (Raja Warring)
ਇਸ ਦੌਰਾਨ ਰਾਜਾ ਵੜਿੰਗ ਨੇ ਗੁਰਸ਼ਰਨ ਕੌਰ ਰੰਧਾਵਾ ਅਤੇ ਉਨ੍ਹਾਂ ਦੀ ਸਮੂਹ ਟੀਮ ਨੂੰ ਵਧਾਈ ਦਿੰਦਿਆਂ ਮਹਿਲਾ ਕਾਂਗਰਸ ਦੇ ਕੰਮਾਂ ਤੇ ਤਸੱਲੀ ਪ੍ਰਗਟ ਕਰਦਿਆਂ ਮਹਿਲਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਨੂੰ ਆਉਣ ਵਾਲੀਆਂ ਕਾਰਪੋਰੇਸ਼ਨ ਤੇ ਹੋਰਨਾਂ ਚੋਣਾਂ ਦੀ ਤਿਆਰੀ ਵਿੱਚ ਜੁੱਟ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਤਣ ਦੀ ਸਮਰਥਾ ਰੱਖਣ ਵਾਲੀਆਂ ਮਹਿਲਾ ਕਾਂਗਰਸ ਆਗੂਆਂ ਨੂੰ ਟਿਕਟਾਂ ਦੇਣ ਵਿੱਚ ਕਾਂਗਰਸ ਪਾਰਟੀ ਕੋਈ ਕੁਤਾਹੀ ਨਹੀਂ ਵਰਤੇਗੀ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਮਦਨ ਲਾਲ ਜਲਾਲਪੁਰ, ਹੈਪੀ ਖੇੜਾ, ਮਹੰਤ ਹਰਵਿੰਦਰ ਖਨੌੜਾ, ਨਰੇਸ਼ ਦੁੱਗਲ , ਰੇਖਾ ਅਗਰਵਾਲ, ਅਮਰਜੀਤ ਕੌਰ ਭੱਠਲ,ਗੁਰਪ੍ਰੀਤ ਬੈਦਵਾਣ ਵੀ ਹਾਜ਼ਰ ਸਨ।