Welfare: ਗੁਰਤੇਜ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ

Welfare
ਬੁਢਲਾਡਾ: ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਰਵਾਨਾ ਕਰਦੇ ਹੋਏ ਜ਼ਿੰਮੇਵਾਰ ਤੇ ਸਾਧ-ਸੰਗਤ। ਇਨਸੈਂਟ?’ਚ ਸਰੀਰਦਾਨੀ ਗੁਰਤੇਜ ਸਿੰਘ ਇੰਸਾਂ ਦੀ ਪੁਰਾਣੀ ਤਸਵੀਰ

ਪਿੰਡ ਦਾਤੇਵਾਸ ਦੇ ਪਹਿਲੇ ਤੇ ਬਲਾਕ ਬੁਢਲਾਡਾ ਦੇ ਬਣੇ 18ਵੇਂ ਸਰੀਰਦਾਨੀ | Welfare 

Welfare: (ਸੰਜੀਵ ਤਾਇਲ) ਬੁਢਲਾਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਬਲਾਕ ਬੁਢਲਾਡਾ ਦੇ ਪਿੰਡ ਦਾਤੇਵਾਸ ਵਾਸੀ ਗੁਰਤੇਜ ਸਿੰਘ ਇੰਸਾਂ (75) ਨੇ ਪਿੰਡ ਦੇ ਪਹਿਲੇ ਤੇ ਬਲਾਕ ਦੇ 18ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ।

ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਭਗਵੰਤ ਸਿੰਘ ਇੰਸਾਂ, ਬਲਵੰਤ ਸਿੰਘ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੇਐੱਨਐੱਸ ਮੈਮੋਰੀਅਲ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਲਖਨਊ ਨੂੰ ਦਾਨ ਕੀਤੀ ਗਈ।

ਇਸ ਮੌਕੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਵੱਡੀ ਗਿਣਤੀ ਸਾਧ-ਸੰਗਤ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਸੰਗਠਨ ਦੇ ਸੇਵਾਦਾਰਾਂ ਵੱਲੋਂ ‘ਗੁਰਤੇਜ ਸਿੰਘ ਇੰਸਾਂ ਅਮਰ ਰਹੇ’, ‘ਸਰੀਰਦਾਨ ਮਹਾਂਦਾਨ’ ਅਤੇ ‘ਜਬ ਤੱਕ ਸੂਰਜ ਚਾਂਦ ਰਹੇਗਾ, ਗੁਰਤੇਜ ਸਿੰਘ ਇੰਸਾਂ ਤੇਰਾ ਨਾਮ ਰਹੇਗਾ’, ਦੇ ਆਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ’ਚ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। Welfare

ਇਹ ਵੀ ਪੜ੍ਹੋ: Schools of Punjab: ਪੰਜਾਬ ਦੇ ਸਕੂਲਾਂ ਨੂੰ ਮੰਨਣਾ ਪਵੇਗਾ ਇਹ ਹੁਕਮ, ਨਾ ਮੰਨਿਆ ਤਾਂ ਹੋਵੇਗੀ ਕਾਰਵਾਈ!

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਬੇਟੇ, ਬੇਟੀਆਂ ਵੱਲੋਂ ਸਾਂਝੇ ਤੌਰ ’ਤੇ ਮੋਢਾ ਦਿੰਦਿਆਂ ਫੁੱਲਾਂ ਨਾਲ ਸ਼ਿੰਗਾਰੀ ਐਂਬੂਲੈਂਸ ਤੱਕ ਪਹੁੰਚਾਇਆ ਗਿਆ। ਇਸ ਮੌਕੇ 85 ਮੈਂਬਰ ਚੂਹੜ ਸਿੰਘ ਇੰਸਾਂ, ਗੁਰਤੇਜ ਸਿੰਘ ਇੰਸਾਂ ਤੇ ਸਾਧ ਸੰਗਤ ਵੱਲੋਂ ਪਵਿੱਤਰ ਨਾਅਰਾ ਲਗਾ ਕੇ ਪਿੰਡ ਦੇ ਮੇਨ ਚੌਂਕ ਤੋਂ ਮ੍ਰਿਤਕ ਦੇਹ ਵਾਲੀ ਗੱਡੀ ਨੂੰ ਮੈਡੀਕਲ ਕਾਲਜ ਲਈ ਰਵਾਨਗੀ ਦਿੱਤੀ ਗਈ।

ਇਸ ਮੌਕੇ ਸਰੀਰਦਾਨੀ ਦੇ ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਵੱਲੋਂ ਡੇਰਾ ਸੱਚਾ ਸੌਦਾ ਦੇ ਸੇਵਾ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ ਗਈ ਤੇ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰੀਰਦਾਨ ਕਰਨ ਨਾਲ ਡਾਕਟਰੀ ਸਿੱਖ ਰਹੇ ਵਿਦਿਆਰਥੀਆਂ ’ਤੇ ਬਹੁਤ ਵੱਡਾ ਪਰਉਪਕਾਰ ਹੈ, ਜਿਸ ਨਾਲ ਆਉਣ ਵਾਲੇ ਸਮੇਂ ’ਚ ਮਨੁੱਖਤਾ ਨੂੰ ਫਾਇਦਾ ਹੋਵੇਗਾ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਪ੍ਰੇਮ ਕੁਮਾਰ ਇੰਸਾਂ, ਬੱਲੂ ਇੰਸਾਂ, ਐਡਵੋਕੇਟ ਰਾਮਪਾਲ ਇੰਸਾਂ, ਗੁਰਦੀਪ ਸਿੰਘ ਇੰਸਾਂ, ਤੀਰਥ ਇੰਸਾਂ ਕਲਾਣਾ, ਗੁਰਜੰਟ ਸਿੰਘ ਇੰਸਾਂ ਬੋੜਾਵਾਲ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਸੰਗਠਨ ਦੇ ਸੇਵਾਦਾਰ, ਪਿੰਡਾਂ ਤੇ ਸ਼ਹਿਰਾਂ ਦੇ ਪ੍ਰੇਮੀ ਸੇਵਕ ਤੇ ਵੱਡੀ ਗਿਣਤੀ ’ਚ ਸਾਧ ਸੰਗਤ ਤੇ ਰਿਸ਼ਤੇਦਾਰ ਹਾਜ਼ਰ ਸਨ। Welfare

LEAVE A REPLY

Please enter your comment!
Please enter your name here