ਲਹਿਰਾਗਾਗਾ (ਨੈਨਸੀ ਇੰਸਾਂ/ਰਾਜ ਸਿੰਗਲਾ)। ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਲਹਿਰਾਗਾਗਾ ਵਿਖੇ ‘ਗੁਰੂ ਪੁੰਨਿਆ ਦਿਵਸ’ ਮੌਕੇ ਅੱਜ ਬਲਾਕ ਦੀ ਨਾਮ ਚਰਚਾ ਦੌਰਾਨ ‘ਗੁਰੂ ਪੁੰਨਿਆ ਦਿਵਸ’ ਪੂਰੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸਾਧ-ਸੰਗਤ ਵੱਲੋਂ 14 ਅਤਿ ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਾ ਸਮਾਨ ਵੰਡਿਆਂ ਗਿਆ। ਮਾਨਵਤਾ ਭਲਾਈ ਦੇ ਕਾਰਜ ਕਰਕੇ ਲਹਿਰਾਗਾਗਾ ਦੀ ਸਾਧ-ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ‘ਗੁਰੂ ਪੁੰਨਿਆ’ ਦਾ ਸ਼ੁੱਭ ਦਿਹਾੜਾ ਮਨਾਇਆ। (Guru Purnima)



ਇਸ ਦੇ ਨਾਲ ਹੀ ਅੱਤ ਦੀ ਪੈ ਰਹੀ ਗਰਮੀ ਨੂੰ ਵੇਖਦਿਆਂ ਰਾਹਗੀਰਾਂ ਲਈ ਠੰਢੇ-ਮਿੱਠੇ ਪਾਣੀ ਦੀ ਛਬੀਲ ਵੀ ਲਾਈ। ਇਸ ਦੌਰਾਨ ਵੱਡੀ ਗਿਣਤੀ ਰਾਹਗੀਰਾਂ ਵੱਲੋਂ ਠੰਢਾ-ਮਿੱਠਾ ਪਾਣੀ ਪੀ ਕੇ ਆਪਣੀ ਪਿਆਸ ਬੁਝਾਈ। ਇਸ ਮੌਕੇ ਡੇਰਾ ਸੱਚਾ ਸੌਦਾ ਦੇ 85 ਮੈਂਬਰ ਗੁਰਵਿੰਦਰ ਸਿੰਘ ਇੰਸਾਂ, 85 ਮੈਂਬਰ ਪਰਮਜੀਤ ਇੰਸਾਂ ਵੱਲੋਂ ਪਹੁੰਚੀ ਹੋਈ ਸਾਧ-ਸੰਗਤ ਨੂੰ ‘ਗੁਰੂ ਪੁੰਨਿਆ ਦਿਵਸ’ ਦੀਆਂ ਵਧਾਈਆਂ ਦਿੱਤੀਆਂ ਤੇ ਆਪਣੇ ਗੁਰੂ ਤੇ ਪੂਰਨ ਵਿਸ਼ਵਾਸ਼ ਤੇ ਭਰੋਸਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਤੇ ਹੋਰ ਸਾਧ-ਸੰਗਤ ਹਾਜ਼ਰ ਸੀ। (Guru Purnima)
Read This : Guru Purnima : ਗੁਰੂ ਪੁੰਨਿਆ ‘ਤੇ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨ