ਕੁਸ਼ਤੀ ਮੁਕਾਬਲਿਆਂ ‘ਚ ਗੁਰੂ ਤੇਗ ਬਹਾਦਰ ਕਾਲਜ ਦੀ ਝੰਡੀ

Guru Tegh Bahadur, College's, Flagship, Wrestling, Events

ਗੋਲਡ ਮੈਡਲ ਜਿੱਤ ਕੇ ਰਾਧਿਕਾ ਕੁਮਾਰੀ ਨੇ ਵਧਾਇਆ ਕਾਲਜ ਦਾ ਮਾਣ

ਤਰਸੇਮ ਸਿੰਘ ਬਬਲੀ/ਲਹਿਰਾਗਾਗਾ।  ਗੁਰੂ ਤੇਗ ਬਹਾਦਰ ਕਲਾਜ ਫਾਰ ਵੂਮੈਨ ਲਹਿਲ ਖੁਰਦ ਦੀ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਰਾਧਿਕਾ ਕੁਮਾਰੀ ਨੇ ਇੰਟਰ ਕਾਲਜ ਕੁਸ਼ਤੀ ਮੁਕਾਬਲਿਆਂ ਵਿੱਚ 72 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤ ਕੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।

ਪੰਜਾਬੀ ਯੂਨੀਵਰਸਿਟੀ ਵੱਲੋਂ ਰਾਜਪੁਰਾ ਵਿਖੇ ਸੂਬਾ ਪੱਧਰੀ ਕੁਸ਼ਤੀ ਇੰਟਰ ਕਾਲਜ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚੋਂ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀ ਰਾਧਿਕਾ ਕੁਮਾਰੀ ਨੇ ਗੋਲਡ ਮੈਡਲ ਜਿੱਤ ਕੇ ਕਾਲਜ ਅਤੇ ਆਪਣੇ ਪਰਿਵਾਰ ਦਾ ਮਾਣ ਵਧਾਇਆ ਜਿਸ ਦਾ ਕਾਲਜ ਪਹੁੰਚਣ ਤੇ ਜੋਰਦਾਰ ਸਵਾਗਤ ਕੀਤਾ ਗਿਆ।ਰਾਧਿਕਾ ਕੁਮਾਰੀ ਦੀ ਇਸ ਪ੍ਰਾਪਤੀ ‘ਤੇ ਕਾਲਜ ਦੇ ਐਮ.ਡੀ. ਸ਼ਾਮ ਲਾਲ ਗਰਗ, ਚੇਅਰਮੈਨ ਰਾਜੇਸ਼ ਕੁਮਾਰ ਅਤੇ ਨਗਰ ਕੌਂਸਲ ਲਹਿਰਾ ਦੀ ਪ੍ਰਧਾਨ ਰਵੀਨਾ ਗਰਗ ਨੇ ਵਿਦਿਆਰਥਣ ਅਤੇ ਉਸਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਮੈਡਮ ਰੀਤੂ ਗੋਇਲ ਨੇ ਕਿਹਾ ਕਿ ਅੱਜ ਦੇ ਸਮੇਂ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਪਿੱਛੇ ਨਹੀਂ ਹਨ, ਚਾਹੇ ਗੱਲ ਪੜ੍ਹਾਈ ਦੀ ਹੋਵੇ ਜਾਂ ਖੇਡਾਂ ਦੀ ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਮੈਂਬਰਾਂ ਵਿੱਚੋਂ ਪ੍ਰੇਮ ਕੁਮਾਰ, ਵਿਜੇ ਕੁਮਾਰ ਤੋਂ ਇਲਾਵਾ ਸਮੂਹ ਸਟਾਫ ਵੀ ਹਾਜਰ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here