ਸਾਡੇ ਨਾਲ ਸ਼ਾਮਲ

Follow us

15.8 C
Chandigarh
Saturday, February 7, 2026
More
    Home Breaking News ਨਗਰ ਕੌਂਸਲ ਗੁਰ...

    ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਸਮੇਤ ਐਮ‌ਸੀ ਭਾਜਪਾ ‘ਚ ਸ਼ਾਮਲ

    Guruharsahai News

    ਗੁਰੂਹਰਸਹਾਏ (ਵਿਜੈ ਹਾਂਡਾ/ਸੱਤਪਾਲ ਥਿੰਦ)। ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਭਾਜਪਾ ਵਲੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਸਮੇਤ ਕਈ ਐਮਸੀ ਆਪ ਪਾਰਟੀ ਦਾ ਪੱਲਾ ਛੱਡ ਕੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

    ਦੱਸਣਯੋਗ ਹੈ ਕਿ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜਦੋਂ ਕਾਂਗਰਸ ਪਾਰਟੀ ਵਿੱਚ ਸਨ ਤੇ ਜਦੋਂ ਚੋਥੀ ਵਾਰ ਵਿਧਾਇਕ ਬਣੇ ਸਨ ਤਾਂ ਉਹਨਾਂ ਵਲੋਂ ਹੀ ਇਹ ਐਮ ਸੀ ਤੇ ਪ੍ਰਧਾਨ ਥਾਪੇ ਗਏ ਸਨ ਤੇ ਬਾਅਦ ਵਿੱਚ ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋ ਗਏ ਤੇ ਫਿਰੋਜਪੁਰ ਤੋਂ ਭਾਜਪਾ ਦੇ ਚੋਣ ਨਿਸ਼ਾਨ ਤੇ ਚੋਣ ਲੜੀ ਸੀ ਤਾਂ ਪੰਜਾਬ ਵਿੱਚ ਸੱਤਾ ਪਰਿਵਰਤਨ ਹੋਇਆ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆ ਗਈ ਤਾਂ ਇਹ ਐਮ ਸੀ ਤੇ ਪ੍ਰਧਾਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਧਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਉਮੀਦਵਾਰ ਬਣਨ ਤੋਂ ਬਾਅਦ ਇਹ ਐਮ ਤੇ ਪ੍ਰਧਾਨ ਹੁਣ ਆਪ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।

    Also Read : Rajasthan News: ਖੇਤੜੀ ਤਾਂਬੇ ਦੀ ਖਾਨ ਹਾਦਸੇ ‘ਚ 1 ਅਧਿਕਾਰੀ ਦੀ ਮੌਤ, Rescue Operation ਲਗਾਤਾਰ ਜਾਰੀ

    LEAVE A REPLY

    Please enter your comment!
    Please enter your name here