ਗੁਰੂਹਰਸਹਾਏ (ਵਿਜੈ ਹਾਂਡਾ)। Guruhashai News : ਹਲਕਾ ਗੁਰੂਹਰਸਹਾਏ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਤੇ ਉਹਨਾਂ ਦੀ ਪਤਨੀ ਮੈਡਮ ਚਰਨਜੀਤ ਕੌਰ ਵੱਲੋਂ ਪੂਜਨੀਕ ਗੁਰੂ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੇ ਸਬੰਧ ਵਿੱਚ ਸਾਧ-ਸੰਗਤ ਤੇ ਜ਼ਿੰਮੇਵਾਰਾਂ ਨਾਲ ਮਿਲ ਕੇ ਪੌਦੇ ਲਾਉਣ ਦੀ ਸ਼ੁਰੂਆਤ ਪਿੰਡ ਹਾਂਜੀ ਬੇਟੂ ਦੇ ਖੇਡ ਸਟੇਡੀਅਮ ਅੰਦਰ ਪੋਦਾ ਲਾ ਕੇ ਕੀਤੀ ਗਈ ।
ਇਸ ਮੌਕੇ ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਜੋਂ ਰੁੱਖ ਲਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ ਇਹ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡਾ ਵਾਤਾਵਰਣ ਲਗਾਤਾਰ ਦੂਸ਼ਿਤ ਹੁੰਦਾ ਜਾਂ ਰਿਹਾ ਹੈ ਤੇ ਵਾਤਾਵਰਣ ਨੂੰ ਬਚਾਉਣ ਦਾ ਇਸ ਤੋਂ ਹੋਰ ਕੋਈ ਵਧੀਆ ਬਦਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਤੇ ਹੁਣ ਤੰਦਰੁਸਤ ਤੇ ਨਿਰੋਗ ਜੀਵਨ ਜਿਊਣ ਲਈ ਪੌਦੇ ਲਾਉਣੇ ਚਾਹੀਦੇ ਹਨ ਇਹ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। Guruhashai News