ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਹਾਦਸੇ ‘...

    ਹਾਦਸੇ ‘ਚ ਹੋਏ ਅੱਧਾ ਦਰਜਨ ਲੋਕ ਜ਼ਖਮੀ

    Accident

    ਰਾਹਗੀਰਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਕੀਤਾ ਦਾਖਲ

    ਭਵਾਨੀਗੜ੍ਹ। ਸੰਗਰੂਰ ਮੁੱਖ ਸੜਕ ‘ਤੇ ਪੀ. ਜੀ. ਆਈ. ਹਸਪਤਾਲ ਨੇੜੇ ਦੋ ਕਾਰਾਂ ਦੀ ਹੋਈ ਸਿੱਧੀ ਟੱਕਰ ਵਿਚ 2 ਮਹਿਲਾਵਾਂ ਸਮੇਤ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਹਾਦਸੇ ‘ਚ ਜ਼ਖ਼ਮੀਆਂ ਨੂੰ ਇਲਾਜ ਲਈ ਪਟਿਆਲਾ ਭਰਤੀ ਕਰਵਾਇਆ ਗਿਆ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਭਵਾਨੀਗੜ੍ਹ ਸਾਈਡ ਤੋਂ ਆ ਰਹੀ ਕਾਰ ਵਿਚ ਸਵਾਰ ਦੋ ਵਿਅਕਤੀ ਇਕ ਵਿਆਹ ਸਮਾਗਮ ‘ਚੋਂ ਵਾਪਸ ਆ ਰਹੇ ਸਨ। Accident

    ਇਸ ਦੌਰਾਨ ਜਦੋਂ ਉਹ ਪੀ. ਜੀ. ਆਈ. ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ। ਜਿਸ ਕਰਕੇ ਸੰਗਰੂਰ ਸਾਈਡ ਤੋਂ ਆ ਰਹੀ ਕਾਰਨ ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਦੋਵੇਂ ਕਾਰਾਂ ‘ਚ ਸਵਾਰ ਦੋ ਮਹਿਲਾਵਾਂ ਸਮੇਤ 6 ਲੋਕ ਜ਼ਖ਼ਮੀ ਹੋ ਗਏ ਜਦੋਂਕਿ ਕਾਰ ‘ਚ ਸਵਾਰ ਦੋ ਬੱਚੇ ਵਾਲ-ਵਾਲ ਬਚ ਗਏ। ਮੌਕੇ ‘ਤੇ ਰਾਹਗੀਰਾਂ ਦੀ ਸਹਾਇਤਾ ਨਾਲ ਜ਼ਖਮੀਆਂ ਨੂੰ ਐਬੂਲੈਂਸ ਰਾਹੀਂ ਪਟਿਆਲਾ ਵਿਖੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। Accident

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here