ਨੌਜਵਾਨਾਂ ਤੋਂ ਦੋ ਜਿੰਦਾ ਹੈਂਡ ਗ੍ਰਨੇਡ ਬਰਾਮਦ, ਹੋਏ ਫਰਾਰ

Hand Grenades, Escaped, Youth

ਰਾਜਾਸਾਂਸੀ। ਐਤਵਾਰ ਤੜਕੇ ਸਵੇਰੇ ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ ‘ਤੇ ਪੁਲਸ ਵੱਲੋਂ ਲਾਏ ਨਾਕੇ ਦੌਰਾਨ ਦੋ ਨੌਜਵਾਨ 2 ਜ਼ਿੰਦਾ ਹੈਂਡ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਭੂਸ਼ਣ ਥਾਣਾ ਮੁਖੀ ਰਾਜਾਸਾਂਸੀ ਨੇ ਦੱਸਿਆ ਕਿ ਉਹ ਐਤਵਾਰ ਸਵੇਰੇ ਵਜੇ ਅਜਨਾਲਾ ਅੰਮ੍ਰਿਤਸਰ ਰੋਡ ‘ਤੇ ਵਹੀਕਲਾ ਦੀ ਚੈਕਿੰਗ ਕਰ ਰਹੇ ਸਨ ਕਿ ਅਜਨਾਲਾ ਸਾਈਡ ਤੋਂ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਬੜੀ ਤੇਜ਼ੀ ਨਾਲ ਆਉਂਦੇ ਦਿਖਾਈ ਦਿੱਤੇ ਅਤੇ ਪੁਲਸ ਨੇ ਉਕਤ ਨੂੰ ਰੁਕਣ ਦਾ ਇਸ਼ਾਰ ਕੀਤਾ। ਰੁਕਣ ਦੀ ਬਜਾਏ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਉਸ ਦੌਰਾਨ ਜਦੋਂ ਪੁਲਸ ਨੇ ਮੋਟਰਸਾਈਕਲ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਭੱਜਣ ਵਿਚ ਸਫਲ ਹੋ ਗਏ ਜਦਕਿ ਇਕ ਨੌਜਵਾਨ ਦੇ ਮੋਢੇ ‘ਤੇ ਟੰਗਿਆ ਬੈਗ ਹੇਠਾਂ ਡਿੱਗ ਪਿਆ। ਇਸ ਦੌਰਾਨ ਪੁਲਸ ਨੇ ਜਦੋਂ ਬੈਗ ਦੀ ਤਲਾਸ਼ੀ ਲਈ ਤਾਂ ਬੈਗ ਵਿਚ ਪਏ ਗੱਤੇ ਦੇ ਡੱਬੇ ਵਿਚੋਂ 2 ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਹੋਏ। ਜਿਸ ਦੇ ਇਕ ਪਾਸੇ ਬੀ/03 ਅਤੇ ਦੂਸਰੇ ਪਾਸੇ ਜ਼ੈੱਡ ਲਿਖਿਆ ਹੋਇਆ ਸੀ ਅਤੇ ਦੂਸਰੇ ਹੈਂਡ ਗਰਨੇਡ ਦੇ 02/01.2001 ਅਤੇ ਦੂਸਰੇ ਪਾਸੇ ਜ਼ੈੱਡ ਲਿਖਿਆ ਸੀ। ਜ਼ਿਕਰਯੋਗ ਹੈ ਕਿ ਦੋਵਾਂ ਗ੍ਰਨੇਡਾਂ ਦਾ ਰੰਗ ਹਰਾ ਸੀ ਅਤੇ ਲੀਵਰ ਤੇ ਪਿੰਨ ਲੱਗੇ ਹੋਈ ਸੀ। ਬੈਗ ਵਿਚੋਂ ਇਕ ਸੈਮਸੰਗ ਕੰਪਨੀ ਦਾ ਮੋਬਾਇਲ ਵੀ ਮਿਲਿਆ ਹੈ। ਕੁਝ ਦਿਨ ਪਹਿਲਾਂ ਵੀ ਅਮ੍ਰਿਤਸਰ ਤੋਂ ਬੱਬਰ ਖਾਲਸਾ ਨਾਲ ਸਬੰਧਿਤ ਕਾਰਕੁੰਨ ਫੜ੍ਹੇ ਗਏ ਸਨ। ਇਸ ਸਬੰਧੀ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰ ਮਾਹੋਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਨ੍ਹਾਂ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here