ਰਾਮ-ਨਾਮ ਜਪਣ ਨਾਲ ਮਿਲਦੈ ਦੋਵਾਂ ਜਹਾਨਾਂ ’ਚ ਸੁਖ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਜਿੰਨੇ ਵੀ ਸਵਾਸ ਅੱਲ੍ਹਾ, ਰਾਮ ਦੀ ਯਾਦ ਵਿੱਚ ਲਾਉਂਦਾ ਹੈ ਉਹ ਬੇਸ਼ਕੀਮਤੀ ਸਵਾਸ ਬਣ ਜਾਂਦੇ ਹਨ ਇਸ ਨਾਲ ਆਉਣ ਵਾਲੇ ਸਮੇਂ ਵਿਚ ਵੀ ਤੁਹਾਨੂੰ ਸੁਖ ਮਿਲਦਾ ਹੈ ਅਗਲੇ ਜਹਾਨ ਵਿਚ ਵੀ ਪਰਮਾਨੰਦ ਮਿਲਦਾ ਹੈ ਅਤੇ ਆਵਾਗਮਨ ਤੋਂ ਅਜ਼ਾਦੀ ਪ੍ਰਾਪਤ ਹੋ ਜਾਂਦੀ ਹੈ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਆਪਣੇ ਕੀਮਤੀ ਸਵਾਸਾਂ ਨੂੰ ਬੇਕਾਰ ਨਹੀਂ ਕਰਨਾ ਚਾਹੀਦਾ ਦੁਨੀਆਦਾਰੀ, ਵਿਸ਼ੇ-ਵਿਕਾਰ, ਭੌਤਿਕਤਾਵਾਦ ਵਿਚ ਲੱਗ ਕੇ ਅੱਜ ਇਨਸਾਨ ਸਵਾਸਾਂ ਦੀ ਕਦਰ, ਕੀਮਤ ਭੁੱਲ ਰਿਹਾ ਹੈ ਇੱਕ ਦਿਨ ਇਨ੍ਹਾਂ ਸਵਾਸਾਂ ਦੀ ਕਦਰ ਯਾਦ ਆਵੇਗੀ ਪਰ ਉਸ ਸਮੇਂ ਸਵਾਸ ਨਹੀਂ ਹੋਣਗੇ
ਇਨਸਾਨ ਨੂੰ ਆਪਣੇ ਆਖ਼ਰੀ ਸਮੇਂ ਵਿੱਚ ਓਮ, ਹਰੀ, ਅੱਲ੍ਹਾ, ਪਰਮਾਤਮਾ ਯਾਦ ਆਉਂਦਾ ਹੈ ਅਤੇ ਸੋਚਦਾ ਹੈ ਕਿ ਉਸ ਨੇ ਸਾਰੀ ਜ਼ਿੰਦਗੀ ਇੰਜ ਹੀ ਕਿਉਂ ਬਰਬਾਦ ਕਰ ਦਿੱਤੀ? ਦੁਨੀਆਂ ਦੇ ਝਮੇਲਿਆਂ ਵਿਚ ਕਿਉਂ ਉਲਝਿਆ ਰਿਹਾ? ਮਾਲਕ ਦੀ ਭਗਤੀ-ਇਬਾਦਤ ਕਿਉਂ ਨਹੀਂ ਕੀਤੀ? ਇਹ ਸਭ ਸਵਾਲ ਉਸਦੇ ਦਿਮਾਗ ਵਿਚ ਆਉਂਦੇ ਹਨ ਕਿਉਂਕਿ ਰਾਮ-ਨਾਮ ਵਿਚ ਜੋ ਸਵਾਦ, ਲੱਜ਼ਤ ਹੈ ਉਹ ਬਜ਼ਾਰ ’ਚੋਂ ਖ਼ਰੀਦੀ ਨਹੀਂ ਜਾ ਸਕਦੀ ਰਾਮ-ਨਾਮ ਦੇ ਸਵਾਦ, ਅਨੰਦ ਨੂੰ ਲਿਖ-ਬੋਲ ਕੇ ਨਹੀਂ ਦੱਸਿਆ ਜਾ ਸਕਦਾ ਸ਼ਹਿਦ ਜਾਂ ਰਸਗੁੱਲੇ ਦਾ ਸਵਾਦ ਉਦੋਂ ਤੱਕ ਰਹਿੰਦਾ ਹੈ ਜਦੋਂ ਤੱਕ ਉਹ ਤੁਹਾਡੀ ਜੀਭ ਦੇ ਸੰਪਰਕ ਵਿਚ ਰਹਿੰਦਾ ਹੈ
ਇਸ ਤਰ੍ਹਾਂ ਜੀਭ ਦਾ ਸਵਾਦ ਸਿਰਫ਼ ਪਲ ਭਰ ਦਾ ਹੁੰਦਾ ਹੈ ਪਰ ਰਾਮ-ਨਾਮ ਦਾ ਸਵਾਦ ਜੇਕਰ ਇੱਕ ਵਾਰ ਚੜ੍ਹ ਜਾਵੇ ਤਾਂ ਦੋਵਾਂ ਜਹਾਨਾਂ ਵਿੱਚ ਨਹੀਂ ਉੱਤਰਦਾ ਇਨਸਾਨ ਜੇਕਰ ਓਮ, ਹਰੀ, ਅੱਲ੍ਹਾ ਦਾ ਨਾਮ ਜਪੇ ਤਾਂ ਯਕੀਨਨ ਉਸਨੂੰ ਪਰਮਾਨੰਦ ਮਿਲਦਾ ਹੈ ਅਤੇ ਉਸ ਪਰਮਾਨੰਦ ਨਾਲ ਉਹ ਬੇਇੰਤਹਾ ਖੁਸ਼ੀਆਂ ਦਾ ਸਵਾਮੀ ਬਣ ਜਾਂਦਾ ਹੈ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਇਨਸਾਨ ਇਸ ਦੁਨੀਆ ਵਿਚ ਸਵਾਸ ਲੈ ਕੇ ਓਮ, ਹਰੀ, ਅੱਲ੍ਹਾ ਦੇ ਨਾਮ ਰੂਪੀ ਹੀਰੇ, ਜਵਾਹਰਾਤ ਦਾ ਵਪਾਰ ਕਰਨ ਲਈ ਆਇਆ ਸੀ ਪਰ ਦੁਨਿਆਵੀ ਸਾਜੋ-ਸਾਮਾਨ, ਬਾਲ-ਬੱਚਿਆਂ ਵਿਚ, ਖਾਣ-ਪੀਣ ਵਿਚ ਇੰਨਾ ਮਸਤ ਹੋ ਗਿਆ ਹੈ ਕਿ ਆਪਣੇ ਅੱਲ੍ਹਾ, ਰਾਮ ਨੂੰ ਭੁੱਲ ਗਿਆ ਮਨ ਦਾ ਗੁਲਾਮ ਬਣ ਕੇ ਇਨਸਾਨ ਭਰਮਾਂ ਵਿਚ ਪੈ ਜਾਂਦਾ ਹੈ ਮਨ ਦੇ ਗੁਲਾਮ ਲੋਕ ਸਿਰਫ਼ ਆਪਸੀ ਪਿਆਰ ਤੱਕ ਹੀ ਸੀਮਿਤ ਰਹਿ ਜਾਂਦੇ ਹਨ ਅਤੇ ਅੱਲ੍ਹਾ, ਰਾਮ ਦੇ ਨਾਮ ਦੇ ਅਨੰਦ, ਖੁਸ਼ਬੂ, ਪਰਮਾਨੰਦ ਤੋਂ ਵਾਂਝੇ ਰਹਿ ਜਾਂਦੇ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.