ਵੈੱਬਸਾਈਟ ‘saintdrmsginsan.me’ ਰਿਲਾਂਚ

Saint Dr. MSG

ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਕਾਰਜਾਂ ਦਾ ਕਾਰਵਾਂ ਵੱਧ ਕੇ ਹੋਇਆ 151

ਸਰਸਾ/ਬਰਨਾਵਾ। ਸੱਚੇ ਦਾਤੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਦੀ ਪਵਿੱਤਰ ਹਜ਼ੂਰੀ ਵਿੱਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ 104ਵੇਂ ਪਾਵਨ ਅਵਤਾਰ ਦਿਹਾੜੇ ਦੇ ‘ਐੱਮਐੱਸਜੀ ਭੰਡਾਰੇ’ ‘ਤੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਦੀ ਕਰੋੜਾਂ ਸਾਧ-ਸੰਗਤਾਂ ਨੇ ਸਤਿਗੁਰੂ ’ਤੇ ਦ੍ਰਿਡ਼ ਵਿਸ਼ਵਾਸ ਤੇ ਸ਼ਰਦਾ ਦਾ ਇਤਿਹਾਸ ਰਚ ਦਿੱਤਾ। ਸ਼ਾਹ ਸਤਿਨਾਮ ਜੀ ਧਾਮ ‘ਚ ਪਵਿੱਤਰ ਭੰਡਾਰਾ ਐਮਐਸਜੀ ਦੇ ਰੰਗ ’ਚ ਰੰਗਿਆ ਨਜ਼ਰ ਆਇਆ।

ਇਸ ਤੋਂ ਇਲਾਵਾ, ਪੂਜਨੀਕ ਗੁਰੂ ਜੀ ਨੇ ਆਪਣੀ ਵੈਬਸਾਈਟ ‘saintdrmsginsan.me’ ਨੂੰ ਮੁੜ ਲਾਂਚ ਕੀਤਾ, ਜਿਸ ਵਿੱਚ ਨਸ਼ਿਆਂ ਖਿਲਾਫ ਚਲਾਈ ਗਈ ਡੈਪਥ ਮੁਹਿੰਮ ਨਾਲ ਸਬੰਧਿਤ ਨੰਬਰ 80596-02525 ਜਾਰੀ ਕੀਤਾ ਗਿਆ ਸੀ। ਇਸ ਨੰਬਰ ਅਤੇ ਵੈਬਸਾਈਟ ’ਤੇ ਕੋਈ ਵੀ ਨਸ਼ਾ ਛੱਡਣ ਵਾਲਾ ਵਿਅਕਤੀ ਸੰਪਰਕ ਕਰ ਸਕਦਾ ਹੈ। ਇਸ ਮੌਕੇ ਪੂਜਨੀਕ ਗੁਰੂ ਜੀ ਨੇ ਸ਼ਾਨਦਾਰ ਭਾਰਤੀ ਸੰਸਕ੍ਰਿਤੀ ਨੂੰ ਪ੍ਰਫੁੱਲਿਤ ਕਰਨ ਲਈ ਮਾਨਵਤਾ ਭਲਾਈ ਦੇ ਤਿੰਨ ਨਵੇਂ ਕਾਰਜ ਵੀ ਆਰੰਭੇ। ਦੱਸ ਦੇਈਏ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ, 1919 ਨੂੰ ਸ੍ਰੀਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ (ਹਰਿਆਣਾ) ਵਿਖੇ ਅਵਤਾਰ ਧਾਰਨ ਕੀਤਾ ਸੀ।

ਸੈਂਕਡ਼ੇ ਏਕਡ਼ ¹ਚ ਬਣਾਏ ਗਏ ਵਿਸ਼ਾਲ ਪੰਡਾਲ

25 ਜਨਵਰੀ ਸਵੇਰੇ 11 ਵਜੇ ਐਮਐਸਜੀ ਭੰਡਾਰੇ ਦੇ ਰੂਹਾਨੀ ਸਤਿਸੰਗ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸੈਂਕਡ਼ੇ ਏਕਡ਼ ’ਚ ਬਣਾਏ ਗਏ ਵਿਸ਼ਾਲ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰ ਚੁੱਕੇ ਸਨ। ਇਸ ਦੇ ਨਾਲ ਹੀ ਆਸ਼ਰਮ ਵੱਲ ਆਉਣ ਵਾਲੇ ਸਾਰੇ ਮਾਰਗਾਂ ’ਤੇ ਜਿੱਥੋਂ ਤੱਕ ਨਜ਼ਰ ਜਾ ਰਹੀ ਸੀ ਸੰਗਤ ਹੀ ਸੰਗਤ ਨਜ਼ਰ ਆ ਰਹੀ ਸੀ। ਇਨਾਂ ਮਾਰਗਾਂ ’ਤੇ ਕਈ-ਕਈ ਕਿਲੋਮੀਟਰ ਤੱਕ ਸਾਧ-ਸੰਗਤ ਦੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਚਾਰੇ ਪਾਸੇ ਬਣੇ ਸਵਾਗਤੀ ਗੇਟ ਅਨੋਖਾ ਨਜ਼ਾਰਾ ਪੇਸ਼ ਕਰ ਰਹੇ ਸਨ। ਇਸ ਸ਼ੁੱਭ ਮੌਕੇ ਡੇਰਾ ਸੱਚਾ ਸੌਦਾ ਦੇ ਦੇਸ਼-ਵਿਦੇਸ਼ ਦੇ ਸ਼ਰਧਾਲੂ ਆਪਣੀ ਸੱਭਿਆਚਾਰਕ ਪਹਿਰਾਵੇ ਤੇ ਸਾਜਾਂ ’ਤੇ ਨੱਚਦੇ ਹੋਏ ਸਤਿਸੰਗ ਪੰਡਾਲ ’ਚ ਪਹੁੰਚੇ ਅਤੇ ਇੱਕ-ਦੂਜੇ ਨੂੰ ਵਧਾਈਆਂ ਦੇ ਕੇ ਖੁਸ਼ੀ ਮਨਾਈ।

  

ਇਸ ਮੌਕੇ ਪੂਜਨੀਕ ਗੁਰੂ ਜੀ ਦੇ ਮਾਗਰ ਦਰਸ਼ਨ ’ਚ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਤਹਿਤ ਲੋੜਵੰਦਾਂ ਦੀ ਮੱਦਦ ਕੀਤੀ ਗਈ। ਉੱਥੇ ਮੰਦਬੁੱਧੀਆਂ ਦਾ ਸਾਰ-ਸੰਭਲ ਤੇ ਇਲਾਜ ਤੋਂ ਬਾਅਦ ਠੀਕ-ਠਾਕ ਘਰ ਪਹੁੰਚਾਉਣ ’ਚ ਪਹਿਲੇ ਸਥਾਨ ’ਤੇ ਰਹੇ ਰਾਜਸਥਾਨ ਦੇ ਬਲਾਕ ਕੇਸਰੀਸਿੰਘਪੁਰ, ਦੂਜੇ ਸਥਾਨ ’ਤੇ ਰਹੇ ਸੰਗਰੀਆਂ ਤੇ ਤੀਜੇ ਸਥਾਨ ’ਤੇ ਰਹੇ ਪੰਜਾਬ ਦੇ ਬਲਾਕ ਸੁਨਾਮ ਨੂੰ ਪੂਜਨੀਕ ਗੁਰੂ ਜੀ ਨੇ ਸੁੰਦਰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ