13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ‘ਹਰ ਘਰ ਤਿਰੰਗਾ’ ਮੁਹਿੰਮ : ਡਿਪਟੀ ਕਮਿਸ਼ਨਰ

dc

ਮੁਹਿੰਮ ਤਹਿਤ ਫਲੈਗ ਕੋਡ ’ਚ ਦਿੱਤੀ ਗਈ ਹੈ ਢਿੱਲ

(ਰਜਨੀਸ਼ ਰਵੀ) ਫਾਜਿਲ਼ਕਾ। ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਬਾਬਤ ਫਲੈਗ ਕੋਡ ’ਚ ਢਿੱਲ ਦਿੱਤੀ ਗਈ ਹੈ। ਫਲੈਗ ਕੋਡ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਆਈਏਐਸ ਨੇ ਦੱਸਿਆ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਤ ਹੈ।

ਉਨ੍ਹਾਂ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ, ਖਾਦੀ ਤੋਂ ਬਣਿਆ ਹੋ ਸਕਦਾ ਹੈ। ਆਮ ਲੋਕ ਵੀ ਆਪਣੇ ਘਰਾਂ ’ਤੇ ਝੰਡਾ ਲਹਿਰਾ ਸਕਦੇ ਹਨ ਅਤੇ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸ ਦਾ ਆਕਾਰ ਕੋਈ ਵੀ ਹੋ ਸਕਦਾ ਹੈ, ਪਰ ਲੰਬਾਈ ਅਤੇ ਚੌੜਾਈ ਦਾ ਅਨੁਪਾਤ 3:2 ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ-ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ’ਤੇ ਵੀ ਅਪਲੋਡ ਕਰ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ