ਹਰਭਜਨ ਲਾਲ ਇੰਸਾਂ ਬਣੇ ਹਾਕਮ ਸਿੰਘ ਵਾਲਾ ਦੇ ਪਹਿਲੇ ਸਰੀਰਦਾਨੀ

Body Donation
ਭਗਤਾ ਭਾਈ: ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਰਵਾਨਾ ਕਰਦੀ ਹੋਈ ਸਾਧ ਸੰਗਤ ਅਤੇ ਭਜਨ ਲਾਲ ਦੀ ਫਾਈਲ ਫੋਟੋ।

(ਸੁਰਿੰਦਰ ਪਾਲ) ਭਗਤਾ ਭਾਈ। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਬਲਾਕ ਰਾਜਗੜ੍ਹ ਸਲਾਬਤਪੁਰਾ ਦੇ ਪਿੰਡ ਹਾਕਮ ਸਿੰਘ ਵਾਲਾ ਦੇ ਹਰਭਜਨ ਲਾਲ ਇੰਸਾਂ ਨੇ ਪਿੰਡ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਦਾ ਸਸਕਾਰ ਕਰਨ ਦੀ ਬਜਾਇ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। ਵੇਰਵਿਆਂ ਅਨੁਸਾਰ ਹਰਭਜਨ ਲਾਲ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। (Body Donation)

Body Donation
ਭਗਤਾ ਭਾਈ: ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਰਵਾਨਾ ਕਰਦੀ ਹੋਈ ਸਾਧ ਸੰਗਤ ਅਤੇ ਭਜਨ ਲਾਲ ਦੀ ਫਾਈਲ ਫੋਟੋ।

ਇਹ ਵੀ ਪੜ੍ਹੋ : ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ 

ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਦੀ ਅੰਤਿਮ ਇੱਛਾਂ ਨੂੰ ਪੂਰਾ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਸ੍ਰੀ ਰਾਮ ਮੂਰਤੀ ਸਮਾਰਕ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਰੇਲੀ ਯੂਪੀ ਨੂੰ ਦਾਨ ਦਿੱਤੀ। ਇਸ ਦੌਰਾਨ ਅਰਥੀ ਨੂੰ ਮੋਢਾ ਉਹਨਾਂ ਦੀ ਬੇਟੀ ਵੱਲੋਂ ਦਿੱਤਾ ਗਿਆ। ਇਸ ਮੌਕੇ ਉਹਨਾਂ ਦੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ, ਪਿੰਡ ਵਾਸੀਆਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ ਵੱਲੋਂ ਭਜਨ ਲਾਲ ਇੰਸਾਂ ਅਮਰ ਰਹੇ ਅਤੇ ਸਰੀਰਦਾਨ ਮਹਾਂਦਾਨ ਦੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। (Body Donation)