ਹਰਭਜਨ ਸਿੰਘ ਐਮਪੀ ਬਣਨ ਤੋਂ ਬਾਅਦ ਪਹਿਲੀ ਵਾਰ ਕੀ ਬੋਲੇ, ਪੜ੍ਹੋ

Harbhajan, Case Investigation

ਕਿਹਾ: ਇੱਕ ਨਵੀਂ ਭੂਮਿਕਾ ਵਿੱਚ ਸੂਬੇ ਅਤੇ ਦੇਸ਼ ਦੀ ਸੇਵਾ ਕਰਨ ਲਈ ਤਿਆਰ ਹਾਂ (Harbhajan Singh) 

(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪਹਿਲੀ ਵਾਰੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਹਰਭਜਨ (Harbhajan Singh) ਨੇ ਟਵੀਟਰ ’ਤੇ ਲਿਖਿਆ ਕਿ ਆਪਣੀ ਨਵੀਂ ਭੂਮਿਕਾ ਵਿੱਚ ਉਹ ਆਪਣੇ ਰਾਜ ਅਤੇ ਦੇਸ਼ ਦੀ ਸੇਵਾ ਕਰਨ ਲਈ ਤਿਆਰ ਹਨ। ਰਾਜ ਸਭਾ ਮੈਂਬਰ ਬਣਨ ’ਤੇ ਉਨਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦਾ ਧੰਨਵਾਦ ਕੀਤਾ।

harbjan

ਉਨਾਂ ਦੀ ਇਸ ਟਵੀਟ ‘ਤੇ ਪਹਿਲੀ ਪ੍ਰਤੀਕਿਰਿਆ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਆਈ ਹੈ। ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਵਾਲ ਨੇ ਪੁੱਛਿਆ ਕਿ ਕੀ ਉਨ੍ਹਾਂ ਨੂੰ ਆਈ.ਪੀ.ਐੱਲ. ਤੋਂ ਸਮਾਂ ਮਿਲ ਗਿਆ ਹੈ।

ਦੱਸਣਯੋਗ ਹੈ ਕਿ ਕ੍ਰਿਕਟਰ ਹਰਭਜਨ ਸਿੰਘ (Harbhajan Singh) ਜਲੰਧਰ ਦਾ ਰਹਿਣ ਵਾਲਾ ਹੈ। ਉਹ ਪੰਜਾਬ ਵਿੱਚ ਇੱਕ ਕ੍ਰਿਕਟ ਅਕੈਡਮੀ ਚਲਾਉਂਦਾ ਹੈ। ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਉਨ੍ਹਾਂ ਨੇ ਮਾਡਲਿੰਗ ਅਤੇ ਐਕਟਿੰਗ ਕੀਤੀ ਪਰ ਸਫਲਤਾ ਨਹੀਂ ਮਿਲੀ। ਜਿਸ ਤੋਂ ਬਾਅਦ ਉਹ ਰਾਜਨੀਤੀ ਵੱਲ ਮੁੜਿਆ। ਪਹਿਲਾਂ ਉਨ੍ਹਾਂ ਨੇ ਭਾਜਪਾ ਨਾਲ ਗੱਲ ਕੀਤੀ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਆਖਰ ਉਨਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ