10th Result: ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ

10th Result
ਭਾਦਸੋਂ : ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਉਣ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਦਾ ਮੁੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਜਖ਼ਮੀ, ਚੇਅਰਮੈਨ ਸ. ਸੁਰਿੰਦਰ ਸਿੰਘ ਟਿਵਾਣਾ, ਸ. ਨਾਜਰ ਸਿੰਘ ਟਿਵਾਣਾ ਸਮੂਹ ਸਟਾਫ। ਤਸਵੀਰ ਤੇ ਵੇਰਵਾ ਸੁਸ਼ੀਲ ਕੁਮਾਰ

10th Result: (ਸੁਸ਼ੀਲ ਕੁਮਾਰ) ਭਾਦਸੋਂ। ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਦਸਵੀਂ ਕਲਾਸ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ 95 %ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਏਕਮਨੂਰ ਕੌਰ 92% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਹਸਮੀਤ ਕੌਰ ਨੇ 90% ਅਤੇ ਜਸਮੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ: Rangla Punjab Society: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੰਜਾਬ ਲਈ ਇੱਕ ਹੋਰ ਐਲਾਨ, ਆਏ ਲਾਈਵ

ਇਸ ਦੌਰਾਨ ਹਰਮਨਪ੍ਰੀਤ ਕੌਰ ਨੇ 86%, ਮਨੀਸ਼ਾ ਕੁਮਾਰੀ ਨੇ 84% ,ਖੁਸਪ੍ਰੀਤ ਕੌਰ 82%, ਸੁਖਮਨਦੀਪ ਕੌਰ 81% ਅੰਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਜਖ਼ਮੀ, ਚੇਅਰਮੈਨ ਸ. ਸੁਰਿੰਦਰ ਸਿੰਘ ਟਿਵਾਣਾ, ਸ. ਨਾਜਰ ਸਿੰਘ ਟਿਵਾਣਾ ਅਤੇ ਸਮੂਹ ਸਟਾਫ ਦੇ ਸਿਰ ਜਾਂਦਾ ਹੈ। ਇਸ ਸ਼ਾਨਦਾਰ ਨਤੀਜੇ ’ਚ ਵਧੀਆ ਨੰਬਰ ਲੈ ਕੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਜਖ਼ਮੀ, ਚੇਅਰਮੈਨ ਸ. ਸੁਰਿੰਦਰ ਸਿੰਘ ਟਿਵਾਣਾ, ਸ. ਨਾਜਰ ਸਿੰਘ ਟਿਵਾਣਾ ਵੱਲੋਂ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਜਖ਼ਮੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਤਰੱਕੀਆਂ ਕਰਨ ਲਈ ਪ੍ਰੇਰਿਤ ਕੀਤਾ। 10th Result