Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ

Hardeep Singh Butrela

ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ (Lok Sabha Election 2024) ਦੇ ਦੰਗਲ ਵਿੱਚ ਲੀਡਰਾਂ ਦੇ ਦਲ ਬਦਲ ਦੀ ਸਿਆਸਤ ਵਿੱਚ ਹੁਣ ਉਮੀਦਵਾਰ ਵੀ ਆਪਣੀ ਪਾਰਟੀਆਂ ਨੂੰ ਛੱਡਣ ਦੇ ਨਾਲ-ਨਾਲ ਟਿਕਟ ਨੂੰ ਵੀ ਠੁਕਰਾ ਕੇ ਵਿਰੋਧੀ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਚੰਡੀਗੜ੍ਹ ਤੋਂ ਸ੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਛੱਡਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਗਿਆ ਹੈ। ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹਰਦੀਪ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਦੇ ਨਾਲ-ਨਾਲ ਸ੍ਰੋਮਣੀ ਅਕਾਲੀ ਦਲ ’ਤੇ ਵੀ ਵੱਡੇ ਪੱਧਰ ’ਤੇ ਹਮਲਾ ਬੋਲਣਾ ਸ਼ੁਰੂ ਕਰ ਦਿੱਤਾ ਹੈ। (Hardeep Singh Butrela)

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੇ ਹੀ ਹਰਦੀਪ ਸਿੰਘ ਨੇ ਸ੍ਰੋਮਣੀ ਅਕਾਲੀ ਦਲ ਨੂੰ ਮੌਕਾ ਪ੍ਰਸਤ ਪਾਰਟੀ ਕਰਾਰ ਦਿੰਦੇ ਹੋਏ ਇੱਕ ਪਰਿਵਾਰ ਅਤੇ ਵੱਡੇ ਲੀਡਰਾਂ ਦੀ ਜੁੰਡਲੀ ਕਰਾਰ ਦਿੱਤਾ ਗਿਆ ਹੈ। ਹਰਦੀਪ ਸਿੰਘ ਬੁਟਰੇਲਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਹੁਣ ਆਧਾਰ ਬਿਲਕੁਲ ਹੀ ਖਤਮ ਹੋ ਚੁੱਕਿਆ ਹੈ ਜਿਸ ਕਰਕੇ ਉਹਨਾਂ ਦੀ ਪਾਰਟੀ ਦੇ ਲੀਡਰ ਨਾ ਸਿਰਫ ਛੱਡ ਰਹੇ ਹਨ ਬਲਕਿ ਉਮੀਦਵਾਰ ਵੀ ਸ੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਤੋਂ ਸਾਫ਼ ਜਾਹਰ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਹੀ ਤਵੱਜੋ ਮਿਲ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਦੇਸ਼ ਸਣੇ ਪੰਜਾਬ ਵਿੱਚ ਆਮ ਲੋਕਾਂ ਲਈ ਕੰਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਹੂਲਤਾਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। (Hardeep Singh Butrela)

Also Read : ਉਮੀਦਵਾਰਾਂ ਦੀ ਦੂਸ਼ਣਬਾਜ਼ੀ ਵਿਚਕਾਰ ਕਿੱਧਰ ਨੂੰ ਜਾਵੇਗਾ ਪੰਜਾਬ ਦਾ ਭਵਿੱਖ? ਕੀ ਹੋਵੇਗਾ ਲੋਕ ਮੁੱਦਿਆਂ ਦਾ…

LEAVE A REPLY

Please enter your comment!
Please enter your name here