Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਚੌਕੀਦਾਰਾਂ ਦੇ ਮਾਣਭੱਤੇ ’ਚ 250 ਰੁਪਏ ਦਾ ਵਾਧਾ ਕੀਤਾ ਹੈ। ਮੰਤਰੀ ਮੰਡਲ ਵੱਲੋਂ ਪਾਸ ਕੀਤੇ ਗਏ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ।
ਇਹ ਖਬਰ ਵੀ ਪੜ੍ਹੋ : Polio Virus: ਪੋਲੀਓ ਵਾਇਰਸ ਮਿਲਣ ਕਾਰਨ ਪਾਕਿਸਤਾਨ ਦੇ 8 ਜ਼ਿਲ੍ਹਿਆਂ ਨੂੰ ਪਿਆ ਫਿਕਰ
ਜਿਸ ਕਾਰਨ ਕਈ ਵਰਗਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਪੂਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਲਏ ਗਏ ਇੱਕ ਮਹੱਤਵਪੂਰਨ ਫੈਸਲੇ ਤਹਿਤ, ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣਭੱਤਾ ਮੌਜ਼ੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। ਸਾਲ 2017 ਤੋਂ 1250 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾ ਰਿਹਾ ਸੀ, ਜਿਸ ਨੂੰ ਹੁਣ ਅੱਠ ਸਾਲਾਂ ਬਾਅਦ ਵਧਾ ਦਿੱਤਾ ਗਿਆ ਹੈ। ਮੁੰਡੀਆ ਨੇ ਕਿਹਾ ਕਿ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਇਸ ਨੂੰ ਲਾਗੂ ਕਰਨ ਲਈ ਜਲਦੀ ਹੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। Punjab News