ਹਰੀਸ਼ ਚੌਧਰੀ ਦੀ ਪੰਜਾਬ ਕਾਂਗਰਸ ਨੂੰ ਸਲਾਹ, ਪਰਿਵਾਰ ਦੇ ਮਾਮਲੇ ਅੰਦਰਖਾਤੇ ਹੀ ਵਿਚਾਰੋ

ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਉਣਾ ਚਾਹੀਦਾ

ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸੀਆਂ ਨੂੰ ਦਿੱਤੀ ਸਲਾਹ ਹੈ ਕਿ ਪਰਿਵਾਰ ਦਾ ਮਾਮਲਾ ਅੰਦਰਖਾਤੇ ਵਿਚਾਰਿਆ ਜਾਣਾ ਚਾਹੀਦਾ ਹੈ, ਮੇਰੀ ਸਾਰੇ ਕਾਂਗਰਸੀਆਂ ਨੂੰ ਇਹੀ ਸਲਾਹ ਹੈ। ਚੌਧਰੀ ਨੇ ਪੰਜਾਬ ਕਾਂਗਰਸ ਵਿੱਚ ਕਿਸੇ ਵੀ ਤਰ੍ਹਾਂ ਦੇ ਝਗੜੇ ਤੋਂ ਵੀ ਇਨਕਾਰ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਅੰਦਰ ਸਭ ਕੁਝ ਠੀਕ-ਠਾਕ ਹੈ। ਵਿਵਾਦ ਕਰਨ ਲਈ ਕੁਝ ਵੀ ਨਹੀਂ ਹੈ। ਹਾਲਾਂਕਿ ਕਾਂਗਰਸੀਆਂ ਨੂੰ ਉਨ੍ਹਾਂ ਦੀ ਸਲਾਹ ਦਾ ਸਿੱਧਾ ਸਬੰਧ ਵਿਧਾਇਕ ਸੁਖਪਾਲ ਖਹਿਰਾ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਸੁਝਾਅ ਦੇਣ ਵਾਲੇ ਟਵੀਟ ਨਾਲ ਮੰਨਿਆ ਜਾ ਰਿਹਾ ਹੈ। ਚੌਧਰੀ ਨੇ ਕਿਹਾ ਕਿ ਉਹ ਭਗਵੰਤ ਮਾਨ ਵੱਲੋਂ ਕੀਤੇ ਵਾਅਦਿਆਂ ਵਿੱਚ ਨਾਕਾਮ ਰਹੇ ਹਨ। ਉਹ ਸਾਬਕਾ ਕਾਂਗਰਸੀ ਮੰਤਰੀਆਂ ’ਤੇ ਕਾਰਵਾਈ ਕਰਕੇ ਧਿਆਨ ਭਟਕਾਉਣਾ ਚਾਹੁੰਦੇ ਹਨ।

ਉਨ੍ਹਾਂ ਨੇ ਵਿੱਤ, ਸਿਹਤ ਅਤੇ ਭਿ੍ਰਸ਼ਟਾਚਾਰ ਆਦਿ ਰਾਹੀਂ ਪੈਸਾ ਇਕੱਠਾ ਕਰਨ ਦੀ ਗੱਲ ਕੀਤੀ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਉਣਾ ਚਾਹੀਦਾ ਹੈ।

ਪ੍ਰਨੀਤ ਕੌਰ ਦੇ ਖਿਲਾਫ ਪ੍ਰਤਾਪ ਬਾਜਵਾ ਖੜੇ

ਕਾਂਗਰਸ ਵਿਧਾਇਕ ਦਲ (ਸੀਐਲਪੀ) ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਮੈਂ ਦਿੱਲੀ ਦੇ ਆਗੂਆਂ ਨਾਲ ਗੱਲ ਕੀਤੀ ਹੈ। ਪਰਨੀਤ ਹੁਣ ਕਾਂਗਰਸ ਵਿੱਚ ਨਹੀਂ ਹੈ। ਉਨ੍ਹਾਂ ਨੂੰ ਅੱਗੇ ਦੀਆਂ ਟਿਕਟਾਂ ਵੀ ਨਹੀਂ ਮਿਲਣਗੀਆਂ। ਪ੍ਰਨੀਤ ਜਲਦੀ ਹੀ ਭਾਜਪਾ ’ਚ ਸ਼ਾਮਲ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here