ਸਾਡੇ ਨਾਲ ਸ਼ਾਮਲ

Follow us

10.1 C
Chandigarh
Friday, January 23, 2026
More
    Home Breaking News ਹਰੀਸ਼ ਨਾਇਰ ਨੇ ...

    ਹਰੀਸ਼ ਨਾਇਰ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

    ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਉਣ ਤਰਜੀਹ

    ਕਿਹਾ! ਜ਼ਿਲਾ ਵਾਸੀਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਉਣਾ ਸਭ ਤੋਂ ਵੱਡੀ ਪ੍ਰਾਥਮਿਕਤਾ

    ਫਾਜ਼ਿਲਕਾ,( ਰਜਨੀਸ਼ ਰਵੀ ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਦੇ ਛੁੱਟੀ ਤੇ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਸ੍ਰੀ ਹਰੀਸ਼ ਨਾਇਰ ਆਈ.ਏ.ਐਸ. ਨੂੰ ਜ਼ਿਲਾ ਫਾਜ਼ਿਲਕਾ ਦਾ ਡਿਪਟੀ ਕਮਿਸ਼ਨਰ ਲਗਾ ਦਿੱਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਦੱਸਣਯੋਗ ਹੈ ਕਿ ਸ੍ਰੀ ਹਰੀਸ਼ ਨਾਇਰ 2009 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਵਿਸੇਸ ਸਕੱਤਰ, ਖੇਤੀਬਾੜੀ, ਪੰਜਾਬ ਸਰਕਾਰ ਲੱਗੇ ਹੋਏ ਸਨ। ਜਦ ਕਿ ਉਹ ਮੋਗਾ ਦੇ ਡਿਪਟੀ ਕਮਿਸ਼ਨਰ ਵੀ ਰਹੇ ਹਨ।

    ਅੱਜ ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨਾਂ ਨੇ ਇਸ ਮੌਕੇ ਕਿਹਾ ਕਿ ਲੋਕਾਂ ਨੂੰ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਉਣ ਅਤੇ ਕਰੋਨਾ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਇਸ ਸਮੇਂ ਵੱਡੀ ਤਰਜੀਹ ਹੈ।

    ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੇ ਮੱਦੇਨਜਰ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਗਾਈਆਂ ਪਾਬੰਦੀਆਂ ਦਾ ਪਾਲਣ ਕਰਨ ਅਤੇ ਜੇਕਰ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਵਿਖਾਈ ਦੇਣ ਤਾਂ ਉਹ ਆਪਣੇ ਟੈਸਟ ਜਰੂਰ ਕਰਵਾਉਣ। ਉਨਾਂ ਨੇ ਕਿਹਾ ਕਿ ਵੈਕਸੀਨੇਸ਼ਨ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਵਾਰੀ ਆਉਣ ਤੇ ਵੈਕਸੀਨ ਜਰੂਰ ਲਗਵਾਈ ਜਾਵੇ।
    ਇਸ ਮੌਕੇ ਐਸ.ਪੀ. ਸ: ਮਨਵਿੰਦਰ ਸਿੰਘ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਮਾਨ ਵੀ ਹਾਜਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।