ਹਰਜਿੰਦਰ ਸਿੰਘ ਇੰਸਾਂ ਨੇ ਵੀ ਲਿਖਵਾਇਆ ਸਰੀਰਦਾਨੀਆਂ ’ਚ ਨਾਂਅ

Welfare-Work
ਪੱਕਾ ਕਲਾਂ: ਸਰੀਰਦਾਨੀ ਹਰਜਿੰਦਰ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਨੂੰ ਸਰਪੰਚ ਹੇਮ ਰਾਜ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। ਸਰੀਰਦਾਨੀ ਹਰਜਿੰਦਰ ਸਿੰਘ ਇੰਸਾਂ ਦੀ ਫਾਈਲ ਫੋਟੋ। ਤਸਵੀਰ : ਪੁਸ਼ਪਿੰਦਰ ਸਿੰਘ

ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਗਈ ਦਾਨ | Welfare Work

  • ਪਿੰਡ ਕਟਾਰ ਸਿੰਘ ਵਾਲਾ ਵਿਖੇ ਇੱਕੋ ਪਰਿਵਾਰ ’ਚੋਂ ਹੋਇਆ ਤੀਜਾ ਸਰੀਰਦਾਨ

ਪੱਕਾ ਕਲਾਂ (ਪੁਸ਼ਪਿੰਦਰ ਸਿੰਘ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਰਾਮਾਂ-ਨਸੀਬਪੁਰਾ ਅਧੀਨ ਪੈਂਦੇ ਪਿੰਡ ਕਟਾਰ ਸਿੰਘ ਵਾਲਾ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ (Welfare Work)। ਪਿੰਡ ਦੇ ਪ੍ਰੇਮੀ ਸੇਵਕ ਬਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀ ਹਰਜਿੰਦਰ ਸਿੰਘ ਇੰਸਾਂ(55) ਪੁੱਤਰ ਗੁਰਦਿਆਲ ਸਿੰਘ ਫੌਜੀ ਅਚਾਨਕ ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ’ਚ ਸੱਚਖੰਡ ਜਾ ਬਿਰਾਜੇ।

ਉਨ੍ਹਾਂ ਦੇ ਦੇਹਾਂਤ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇੇ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਮਿ੍ਰਤਕ ਦੇਹ ਨੂੰ ਸ੍ਰੀ ਰਾਮ ਮੂਰਤੀ ਸਮਾਰਕ ਇੰਸਟੀਚਿਊਟ ਮੈਡੀਕਲ ਬਰੇਲੀ ( ਉੱਤਰ ਪ੍ਰਦੇਸ਼) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਇਸ ਮੌਕੇ ‘ਹਰਜਿੰਦਰ ਸਿੰਘ ਇੰਸਾਂ ਅਮਰ ਰਹੇ’ ਦੇ ਅਕਾਸ਼ ਗੰੁਜਾਊ ਨਾਅਰਿਆਂ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ, ਬਲਾਕ ਦੀ ਸਾਧ-ਸੰਗਤ ਅਤੇ ਪਿੰਡ ਵਾਸੀਆਂ ਨੇ ਮਿ੍ਰਤਕ ਦੇਹ ਨੂੰ ਐਂਬੂਲੈਸ ਰਾਹੀਂ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਬੱਸ ਅੱਡੇ ਤੱਕ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

ਐਂਬੂਲੈਸ ਗੱਡੀ ਨੂੰ ਪਿੰਡ ਦੇ ਸਰਪੰਚ ਹੇਮ ਰਾਜ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ 85 ਮੈਂਬਰ ਪਿਆਰਾ ਸਿੰਘ ਇੰਸਾਂ,85 ਮੈਂਬਰ ਸੇਵਕ ਸਿੰਘ ਇੰਸਾਂ,ਬਲਾਕ ਪ੍ਰੇਮੀ ਸੇਵਕ ਰਾਜ ਕੁਮਾਰ ਇੰਸਾਂ, ਬਠਿੰਡਾ ਤੋਂ ਬਲੱਡ ਸੰਮਤੀ ਦੇ ਜਿੰਮੇਵਾਰ ਲਖਵੀਰ ਸਿੰਘ ਇੰਸਾਂ, ਹਰਦੀਪ ਸਿੰਘ ਇੰਸਾਂ, 15 ਮੈਂਬਰ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ ਅਤੇ ਭਾਈ , ਰਿਸ਼ਤੇਦਾਰ, ਪਿੰਡ ਵਾਸੀ ਅਤੇ ਹੋਰ ਸਾਧ-ਸੰਗਤ ਹਾਜ਼ਰ ਸੀ।

ਪਿੰਡ ਕਟਾਰ ਸਿੰਘ ਵਾਲਾ ਦੇ ਤਿੰਨ ਇੰਸਾਂ ਲੱਗੇ ਮਾਨਵਤਾ ਲੇਖੇ

ਪਿੰਡ ਕਟਾਰ ਸਿੰਘ ਵਾਲਾ ਵਿਖੇ ਤਿੰਨ ਇੰਸਾਂ ਮਾਨਵਤਾ ਦੇ ਲੇਖੇ ਲੱਗ ਗਏ। ਇਸ ਤੋਂ ਪਹਿਲਾਂ ਇਨ੍ਹਾਂ ਦੇ ਪਰਿਵਾਰ ਵਿੱਚੋਂ ਸਰੀਰਦਾਨੀ ਹਰਜਿੰਦਰ ਸਿੰਘ ਦੇ ਪਿਤਾ ਗੁਰਦਿਆਲ ਸਿੰਘ ਫੌਜੀ ਅਤੇ ਮਾਤਾ ਮੁਖਤਿਆਰ ਕੌਰ ਦਾ ਮਿ੍ਰਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਹੋਇਆ ਹੈ। ਜਦੋਂ ਹਰਜਿੰਦਰ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਅੰਤਿਮ ਸਸਕਾਰ ਕਰਨ ਦੀ ਬਜਾਏ ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਰਵਾਨਾ ਕੀਤੀ ਜਾ ਰਹੀ ਸੀ ਤਾਂ ਪਿੰਡ ਦੇ ਲੋਕ ਕਾਫਲਾ ਦੇਖ ਕੇ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਅਜਿਹੇ ਮਾਨਵਤਾ ਭਲਾਈ ਕਾਰਜਾਂ ਦੀ ਕਾਫੀ ਸ਼ਲਾਘਾ ਕਰ ਰਹੇ ਸਨ।