ਹਰਮਨਪ੍ਰੀਤ ਤੋਂ ਖੁੱਸਿਆ ਡੀਐੱਸਪੀ ਦਾ ਅਹੁਦਾ

Harmanpreet, Lost, DSP, Designation

ਜਾਅਲੀ ਡਿਗਰੀ ਕਾਰਨ ਅਹੁਦਾ ਆਇਆ ਜਾਂਚ ਦੇ ਘੇਰੇ ‘ਚ

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਭਾਰਤੀ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਫਰਜ਼ੀ ਡਿਗਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਡੀਐਸਪੀ ਅਹੁਦੇ ਤੋਂ ਹਟਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਉਸ ਦੀ ਡਿਗਰੀ ‘ਤੇ ਉੱਠੇ ਵਿਵਾਦ ਤੋਂ ਬਾਅਦ ਜਾਂਚ ‘ਚ ਉਸ ਦੀ ਡਿਗਰੀ ਫਰਜ਼ੀ ਪਾਈ ਗਈ ਹੈ। ਹਰਮਨਪ੍ਰੀਤ ਵੱਲੋਂ ਚੌਧਰੀ ਚਰਨ ਸਿੰਘ ਯੂਨੀਵਰਸਿਟੀ ਮੇਰਠ ਤੋਂ ਜਾਰੀ ਪੰਜਾਬ ਪੁਲਿਸ ‘ਚ ਜਮ੍ਹਾਂ ਕਰਵਾਈ ਗਈ ਗਰੈਜੁਏਸ਼ਨ ਦੀ ਡਿਗਰੀ ਫਰਜ਼ੀ ਹੈ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ 12ਵੀਂ ਪਾਸ ਨੂੰ ਡੀਐਸਪੀ ਬਣਾਉਣਾ ਪੰਜਾਬ ਪੁਲਿਸ ਦੇ ਨੇਮਾਂ ਤੋਂ ਬਾਹਰ ਹੈ। ਦੂਜੇ ਪਾਸੇ ਹਰਮਨਪ੍ਰੀਤ ਦੇ ਮੈਨੇਜਰ ਨੇ ਕਿਹਾ ਕਿ ਰੇਲਵੇ ‘ਚ ਵੀ ਇਹ ਡਿਗਰੀ ਜਮ੍ਹਾਂ ਕਰਵਾਈ ਗਈ ਸੀ ਤਾਂ ਇਹ ਫਰਜ਼ੀ ਕਿਵੇਂ ਹੋ ਸਕਦੀ ਹੈ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਪੰਜਾਬ ਪੁਲਿਸ ਹਰਮਨਪ੍ਰੀਤ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰਦੀ ਹੈ ਤਾਂ ਹਰਮਨ ਤੋਂ ਅਰਜੁਨ ਐਵਾਰਡ ਵੀ ਖੁੱਸ ਸਕਦਾ ਹੈ। ਹਾਲਾਂਕਿ ਅਜੇ ਤੱਕ ਪੰਜਾਬ ਪੁਲਿਸ ਵੱਲੋਂ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਆਈ।।ਦੱਸ ਦੇਈਏ ਕਿ ਫਰਜ਼ੀ ਡਿਗਰੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਆਰਮਡ ਪੁਲਿਸ ਦੇ ਕਮਾਂਡੈਂਟ ਨੇ ਮੇਰਠ ਯੂਨੀਵਰਸਿਟੀ ‘ਚ ਡਿਗਰੀ ਨੂੰ ਜਾਂਚ ਲਈ ਭੇਜਿਆ ਤਾਂ ਯੂਨੀਵਰਸਿਟੀ ਨੇ ਹਰਮਨ ਦੀ ਡਿਗਰੀ ਦੇ ਰਜਿਸਟ੍ਰੇਸ਼ਨ ਨੰਬਰ ‘ਤੇ ਕਿਹਾ ਕਿ ਅਜਿਹਾ ਰਜਿਸਟ੍ਰੇਸ਼ਨ ਨੰਬਰ ਹੀ ਨਹੀਂ ਹੁੰਦਾ।