ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਹਰਮਨਵੀਰ ਸਿੰਘ ...

    ਹਰਮਨਵੀਰ ਸਿੰਘ ਗਿੱਲ ਨੇ ਐਸਐਸਪੀ ਬਠਿੰਡਾ ਵਜੋਂ ਸੰਭਾਲਿਆ ਚਾਰਜ

    Bathinda SSP
    ਬਠਿੰਡਾ: ਐਸਐਸਪੀ ਵਜੋਂ ਆਪਣਾ ਚਾਰਜ ਸੰਭਾਲਦੇ ਹੋਏ ਹਰਮਨਬੀਰ ਸਿੰਘ ਗਿੱਲ। ਤਸਵੀਰ: ਸੱਚ ਕਹੂੰ ਨਿਊਜ਼

    (ਸੱਚ ਕਹੂੰ ਨਿਊਜ਼) ਬਠਿੰਡਾ। ਹਰਮਨਵੀਰ ਸਿੰਘ ਗਿੱਲ (ਆਈਪੀਐਸ) ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇੱਥੇ ਪਹੁੰਚਣ ਤੇ ਹਰਮਨਵੀਰ ਸਿੰਘ ਗਿੱਲ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। (Bathinda SSP)

    ਇਹ ਵੀ ਪੜ੍ਹੋ : ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ

    ਆਪਣਾ ਚਾਰਜ ਸੰਭਾਲਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਹਰਮਨਵੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਜਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਸੂਬਾ ਸਰਕਾਰ ਵਲੋਂ ਗੈਂਗਸਟਰਾਂ ਤੇ ਨਸ਼ੇ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ।

    LEAVE A REPLY

    Please enter your comment!
    Please enter your name here