
ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਵਧਾਈਆਂ
- ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਸੁਧਾਰ ਦਾ ਵਚਨ : ਹਰਪਾਲ ਸਿੰਘ ਵਿਰਕ
New Appointment Punjab: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅੱਜ ਇੱਥੇ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਵਿੱਚ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਉਪਰੰਤ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਰਪਾਲ ਸਿੰਘ ਵਿਰਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਇੱਕ ਮਿਹਨਤੀ ਅਤੇ ਜੁਝਾਰੂ ਆਗੂ ਨੂੰ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਹੈ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਦੀ ਕਦਰ ਕਰਦੇ ਹਨ ਅਤੇ ਉਨ੍ਹਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਯੋਗ ਵਿਅਕਤੀ ਦਾ ਸਿਹਤ ਕਾਰਡ ਬਣਾਇਆ ਜਾਵੇਗਾ ਅਤੇ ਕੋਈ ਵੀ ਇਸ ਸੁਵਿਧਾ ਤੋਂ ਵਾਂਝਾ ਨਹੀਂ ਰਹੇਗਾ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅਹੁਦਾ ਸੰਭਾਲਣ ਉਪਰੰਤ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ, ਇਮਾਨਦਾਰੀ ਅਤੇ ਤੇਜ਼ੀ ਲਿਆਉਣ ਲਈ ਵਚਨਬੱਧ ਹਨ ਅਤੇ ਬਿਨਾਂ ਕਿਸੇ ਭੇਦਭਾਵ ਲੋਕਾਂ ਦੀ ਸੇਵਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Chhattisgarh News: ਬੀਜਾਪੁਰ ’ਚ 12 ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ
ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਪੀ ਆਰ ਟੀ ਸੀ ਹਰਪਾਲ ਜੁਨੇਜਾ, ਚੇਅਰਮੈਨ ਪੰਜਾਬ ਐਗਰੋ ਫੂਡ ਗ੍ਰੇਂਨ ਬਲਜਿੰਦਰ ਸਿੰਘ ਢਿੱਲੋਂ , ਵਾਈਸ ਚੇਅਰਮੈਨ ਪੀ ਆਰ ਟੀ ਸੀ ਬਲਵਿੰਦਰ ਸਿੰਘ ਝਾੜਵਾਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਸਰਪੰਚ, ਐਮ.ਸੀ. , ਆਪ ਪਾਰਟੀ ਦੇ ਵਰਕਰਾਂ ਸਮੇਤ ਪਟਿਆਲਾ ਸ਼ਹਿਰ ਦੇ ਸਮਾਜਿਕ ਅਤੇ ਧਾਰਮਿਕ ਵਰਗਾਂ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ। New Appointment Punjab













