Procurement of Paddy: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਵੱਲੋਂ ਬੀਤੇ ਦਿਨ ਤਲਵੰਡੀ ਭਾਈ ਅੰਦਰ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਬੋਲੀ ਲਾਉਣ ਉਪਰੰਤ ਚੇਅਰਮੈਨ ਵੱਲੋਂ ਕਿਸਾਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਵੀ ਕਰਵਾਇਆ। ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਨੇ ਕਿਹਾ ਕਿ ਕਿਸੇ ਵੀ ਕਿਸਾਨ, ਮਜ਼ਦੂਰ ਤੇ ਆੜ੍ਹਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਨਾਲੋਂ-ਨਾਲ ਕੀਤੀ ਜਾਣੀ ਚਾਹੀਦੀ ਹੈ।
Read Also : ਮਹਾਰਾਸ਼ਟਰ ’ਚ ਚੱਕਰਵਾਤ ਸ਼ਕਤੀ ਦੀ ਚਿਤਾਵਨੀ, ਚੱਲਣਗੀਆਂ ਤੇਜ਼ ਹਵਾਵਾ
ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ‘ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਵਲੋਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਆੜ੍ਹਤੀਆਂ ਨੂੰ ਪੰਜਾਬ ਮੰਡੀ ਬੋਰਡ ਦੇ ਨਿਯਮਾਂ ਦੀ ਪਾਲਨਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਫ਼ਸਲ ਨੂੰ ਤੋਲਣ ਲਈ ਰੱਖੇ ਕੰਡੇ ਨਾਪ ਤੋਲ ਵਿਭਾਗ ਤੋਂ ਪਾਸ ਹੋਣੇ ਜ਼ਰੂਰੀ ਹਨ। Procurement of Paddy
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਨਿਯਮਾਂ ਅਨੁਸਾਰ ਤੈਅ ਨਮੀ ਤੋਂ ਵੱਧ ਨਮੀ ਵਾਲਾ ਝੋਨਾ ਫੜ ਵਿਚ ਢੇਰੀ ਨਾ ਕਰਵਾਇਆ ਜਾਵੇ। ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਜੰਟ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਤਲਵੰਡੀ ਭਾਈ, ਰੂਪ ਲਾਲ ਵੱਤਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਵਿਜੇ ਕੁਮਾਰ ਸਲੂਜਾ ਤੇ ਹੋਰ ਆੜ੍ਹਤੀਏ ਹਾਜ਼ਰ ਸਨ।