
Haryana and Punjab Water Dispute: ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਤੋਂ ਪਾਣੀ ਉਧਾਰਾ ਲੈਣ ਦੀ ਸਲਾਹ
- ਹਰਿਆਣਾ ਸਿਰਫ਼ ਉਧਾਰ ਲੈ ਸਕਦੇ ਪਾਣੀ, ਜੇਕਰ ਕੋਈ ਪੁਖ਼ਤਾ ਤਰਕ ਐ ਤਾਂ ਰੱਖੇ ਬੀਬੀਐੱਮਬੀ ਕੋਲ : ਕੇਂਦਰ | Haryana and Punjab Water Dispute
Haryana and Punjab Water Dispute: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਹਰਿਆਣਾ ਵਿਚਾਲੇ ਪਾਣੀਆਂ ਦੇ ਰੱਫੜ ਸਬੰਧੀ ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਵੱਲੋਂ ਸੱਦੀ ਗਈ ਅਹਿਮ ਮੀਟਿੰਗ ਵੀ ਬੇਸਿੱਟਾ ਰਹੀ ਉਂਜ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਵੀ ਇਸ ਮਾਮਲੇ ਵਿੱਚ ਪੰਜਾਬ ’ਤੇ ਵਾਧੂ ਦਬਾਅ ਬਣਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਰਿਆਣਾ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣਾ ਕੋਈ ਪੁਖ਼ਤਾ ਤਰਕ ਤਿਆਰ ਕਰਦੇ ਹੋਏ ਬੀਬੀਐੱਮਬੀ ਅਤੇ ਪੰਜਾਬ ਨਾਲ ਮੁੜ ਤੋਂ ਮੀਟਿੰਗ ਕਰਦੇ ਹੋਏ ਪਾਣੀ ਲੈਣ ਦੀ ਮੰਗ ਰੱਖੇ।
ਇਸ ਨਾਲ ਹੀ ਕੇਂਦਰੀ ਗ੍ਰਹਿ ਸਕੱਤਰ ਨੇ ਹਰਿਆਣਾ ਨੂੰ ਪੰਜਾਬ ਤੋਂ ਉਧਾਰ ਪਾਣੀ ਲੈਣ ਦੀ ਸਲਾਹ ਵੀ ਦਿੱਤੀ ਹੈ ਅਤੇ ਇਸ ਉਧਾਰ ਪਾਣੀ ਨੂੰ ਹਰਿਆਣਾ ਵੱਲੋਂ ਬਾਅਦ ਵਿੱਚ ਵਾਪਸ ਕੀਤਾ ਜਾਏਗਾ। ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਨੇ ਕੋਈ ਸਪੱਸ਼ਟ ਜੁਆਬ ਨਹੀਂ ਦਿੱਤਾ। ਜਿਸ ਤੋਂ ਬਾਅਦ ਬੇਸਿੱਟਾ ਰਹੀ ਮੀਟਿੰਗ ਨੂੰ ਖ਼ਤਮ ਕਰ ਦਿੱਤਾ ਗਿਆ। ਇਸ ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਐਲਾਨ ਕਰ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਹਰਿਆਣਾ ਵਲੋਂ ਅੱਜ ਹੀ ਸੁਪਰੀਮ ਕੋਰਟ ਦਾ ਰੁਖ ਕੀਤਾ ਜਾਵੇਗਾ।
Haryana and Punjab Water Dispute
ਜਾਣਕਾਰੀ ਅਨੁਸਾਰ ਹਰਿਆਣਾ ਵੱਲੋਂ 85 ਹਜ਼ਾਰ ਕਿਊਸਿਕ ਵਾਧੂ ਪਾਣੀ ਦੀ ਮੰਗ ਸਬੰਧੀ ਪੰਜਾਬ ਅਤੇ ਹਰਿਆਣਾ ਵਿੱਚ ਰੇੜਕਾ ਚੱਲ ਰਿਹਾ ਹੈ। ਹਰਿਆਣਾ ਵੱਲੋਂ ਇਸ ਮਾਮਲੇ ਵਿੱਚ ਦਬਾਅ ਬਣਾਇਆ ਜਾ ਰਿਹਾ ਹੈ ਕਿ ਪਿਛਲੇ ਸਾਲਾਂ ਦੌਰਾਨ ਵੀ ਹਰਿਆਣਾ ਨੂੰ ਇਨ੍ਹਾਂ ਦਿਨਾਂ ਦੇ ਦੌਰਾਨ ਵਾਧੂ ਪਾਣੀ ਮਿਲਦਾ ਰਿਹਾ ਹੈ ਤਾਂ ਇਸ ਸਾਲ ਇਹੋ ਜਿਹਾ ਕੀ ਹੋ ਗਿਆ ਕਿ ਵਾਧੂ ਪਾਣੀ ਨਹੀਂ ਦਿੱਤਾ ਜਾ ਰਿਹਾ ਹੈ।
Haryana and Punjab Water Dispute
ਜਿਸ ਤੋਂ ਬਾਅਦ ਦੋਵਾਂ ਸੂਬਿਆਂ ਵਿੱਚ ਵਧੀ ਤਕਰਾਰ ਅਤੇ ਨੰਗਲ ਡੈਮ ’ਤੇ ਪੰਜਾਬ ਪੁਲਿਸ ਦੀ ਕੀਤੀ ਗਈ ਤੈਨਾਤੀ ਤੋਂ ਬਾਅਦ ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਲੋੜ ਅਨੁਸਾਰ ਪਾਣੀ ਉੱਧਾਰ ਲੈ ਸਕਦਾ ਹੈ। ਇਸ ਲਈ ਹਰਿਆਣਾ ਨੂੰ ਮੀਟਿੰਗ ਕਰਦੇ ਹੋਏ ਪੰਜਾਬ ਨੂੰ ਆਪਣੇ ਪੱਧਰ ’ਤੇ ਰਾਜ਼ੀ ਕਰਨਾ ਹੋਵੇਗਾ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਹਰਿਆਣਾ ਨੂੰ ਸਲਾਹ ਦਿੱਤੀ ਗਈ ਹੈ ਕਿ ਇਸ ਮੁੱਦੇ ’ਤੇ ਜੰਗ ਵਰਗੀ ਲੜਾਈ ਕਰਨ ਦੀ ਥਾਂ ’ਤੇ ਦੋਵਾਂ ਸੂਬਿਆਂ ਨੂੰ ਆਪਸ ਵਿੱਚ ਬੈਠ ਕੇ ਮਾਮਲੇ ਨੂੰ ਸ਼ਾਂਤੀ ਨਾਲ ਸੁਲਝਾ ਲੈਣਾ ਚਾਹੀਦਾ ਹੈ।
Read Also : Faridkot News: ਯੁੱਧ ਨਸ਼ਿਆਂ ਵਿਰੁੱਧ ਰੱਖੇ ਸਮਾਗਮ ਦੌਰਾਨ ਆਪ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
ਇਸ ਮੀਟਿੰਗ ਵਿੱਚ ਪੰਜਾਬ ਵਲੋਂ ਸਬੂਤ ਪੇਸ਼ ਕੀਤੇ ਗਏ ਕਿ ਬੀਬੀਐੱਮਬੀ ਵੱਲੋਂ ਕੀਤੀ ਗਈ ਪਾਣੀ ਦੀ ਵੰਡ ਅਨੁਸਾਰ ਹਰਿਆਣਾ ਵੱਲੋਂ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਲੈ ਲਿਆ ਗਿਆ ਹੈ, ਜਦੋਂ ਕਿ ਹੁਣ ਪਿਛਲੇ ਦੋ ਹਫ਼ਤਿਆਂ ਤੋਂ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਪਾਣੀ ਮਾਨਵਤਾ ਦੇ ਆਧਾਰ ’ਤੇ ਵਾਧੂ ਪਾਣੀ ਦਿੱਤਾ ਜਾ ਰਿਹਾ ਹੈ ਪੰਜਾਬ ਦੇ ਇਸ ਤਰਕ ਅਤੇ ਸਬੂਤਾਂ ਨੂੰ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਜਾਇਜ਼ ਮੰਨਿਆ ਗਿਆ ਹੈ।
ਹਰਿਆਣਾ ਨੇ ਵੀ ਸੱਦੀਆਂ ਸਾਰੀਆਂ ਸਿਆਸੀ ਧਿਰਾਂ | Haryana and Punjab Water Dispute
ਚੰਡੀਗੜ੍ਹ ਪੰਜਾਬ ਤੋਂ ਬਾਅਦ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਵੀ ਸਾਰੀਆਂ ਸਿਆਸੀ ਧਿਰਾਂ ਦੀ ਮੀਟਿੰਗ ਨੂੰ ਸੱਦ ਲਿਆ ਗਿਆ ਹੈ। ਹਰਿਆਣਾ ਵੱਲੋਂ ਚੰਡੀਗੜ੍ਹ ਵਿਖੇ ਸ਼ਨਿੱਚਰਵਾਰ 3 ਮਈ ਬਾਅਦ ਦੁਪਹਿਰ 2 ਵਜੇ ਹਰਿਆਣਾ ਨਿਵਾਸ ਵਿੱਚ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹਰਿਆਣਾ ਸਰਕਾਰ ਵੱਲੋਂ ਭਾਰਤੀ ਜਨਤਾ ਪਾਰਟੀ, ਕਾਂਗਰਸ, ਇਨੈਲੋ, ਜਨਨਾਇਕ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੂੰ ਇਸ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।
ਪਾਣੀ ਦੇ ਮੁੱਦੇ ’ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਹੋਈਆਂ ਇੱਕਜੁਟ
ਚੰਡੀਗੜ੍ਹ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਸੱਦੀ ਗਈ ਸਾਰੀਆਂ ਪਾਰਟੀਆਂ ਮੀਟਿੰਗ ’ਚ ਸਾਰੀਆਂ ਸਿਆਸੀ ਪਾਰਟੀਆਂ ਨੇ ਇੱਕਜੁੱਟ ਹੋ ਕੇ ਸਾਫ਼ ਕਰ ਦਿੱਤਾ ਹੈ ਕਿ ਪਾਣੀ ਦੇ ਮੁੱਦੇ ’ਤੇ ਹਰਿਆਣਾ ਦੇ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਨਾ ਹੀ ਹਰਿਆਣਾ ਨੂੰ ਜ਼ਿਆਦਾ ਪਾਣੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਸ ਮਸਲੇ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਵਿਸਥਾਰ ਨਾਲ ਚਰਚਾ ਕਰਦੇ ਹੋਏ ਜਿਹੜੇ ਵੀ ਫੈਸਲੇ ਦੀ ਲੋੜ ਹੈ, ਉਸ ਨੂੰ ਲਿਆ ਜਾਵੇਗਾ।
ਜੇਕਰ ਫੈਸਲੇ ਕੇਂਦਰੀ ਕਾਨੂੰਨ ਦੇ ਖ਼ਿਲਾਫ਼ ਕੋਈ ਮਤਾ ਪਾਸ ਕਰਨਾ ਹੈ ਤਾਂ ਉਹ ਮਤਾ ਵੀ ਪਾਸ ਕੀਤਾ ਜਾਵੇਗਾ। ਇੱਥੇ ਹੀ ਆਲ ਪਾਰਟੀ ਮੀਟਿੰਗ ਵਿੱਚ ਇਸ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲਣ ਦਾ ਫੈਸਲਾ ਕੀਤਾ ਗਿਆ ਹੈ ਪਰ ਇਸ ਮੁਲਾਕਾਤ ਲਈ ਸਮਾਂ ਕੌਣ ਲਵੇਗਾ, ਇਸ ਬਾਰੇ ਕੋਈ ਫੈਸਲਾ ਨਹੀਂ ਹੋਇਆ ਹੈ, ਹਾਲਾਂਕਿ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਕਿਹਾ ਗਿਆ ਕਿ ਉਹ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਗੱਲਬਾਤ ਕਰ ਸਕਦੇ ਹਨ।
Haryana and Punjab Water Dispute
ਆਲ ਪਾਰਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀਐੱਮਬੀ ਰਾਹੀਂ ਕੇਂਦਰ ਸਰਕਾਰ ਨੇ ਫ਼ਰਮਾਨ ਜਾਰੀ ਕਰ ਦਿੱਤਾ ਗਿਆ ਕਿ ਹਰਿਆਣਾ ਨੂੰ ਵਾਧੂ ਪਾਣੀ ਦਿੱਤਾ ਜਾਵੇ, ਇਸ ਫੁਰਮਾਨ ਨੂੰ ਆਲ ਪਾਰਟੀ ਮੀਟਿੰਗ ਵਿੱਚ ਗਲਤ ਕਰਾਰ ਦਿੰਦੇ ਹੋਏ ਇਸ ਤਰੀਕੇ ਨੂੰ ਹੀ ਗਲਤ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਪਹਿਲਾਂ ਹੀ 4 ਹਜ਼ਾਰ ਕਿਊਸਿਕ ਪਾਣੀ ਪਹਿਲਾਂ ਹੀ ਦਿੱਤਾ ਜਾ ਰਿਹਾ ਹੈ, ਇਸ ਵਾਧੂ ਪਾਣੀ ਦੇ ਦੇਣ ਦਾ ਧੰਨਵਾਦ ਕਰਨ ਦੀ ਥਾਂ ’ਤੇ ਹਰਿਆਣਾ ਦੇ ਦਿੱਲੀ ਵਾਲੇ ਰਸਤਿਓਂ ਪੰਜਾਬ ਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਸਣੇ ਬਹੁਜਨ ਸਮਾਜ ਪਾਰਟੀ ਤੇ ਕਾਮਰੇਡਾਂ ਦੀ ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਮੁੱਦੇ ’ਤੇ ਪਾਰਟੀ ਲਾਈਨ ਤੋਂ ਹੱਟ ਕੇ ਉਹ ਸਰਕਾਰ ਦੇ ਨਾਲ ਖੜੇ੍ਹ ਹਨ ਅਤੇ ਸਰਕਾਰ ਦੇ ਹਰ ਫੈਸਲੇ ਦਾ ਡਟਵਾਂ ਸਾਥ ਦੇਣਗੇ। ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਹ ਵੀ ਵਿਚਾਰ ਆਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਜਾਵੇ ਪਰ ਇਸ ਸਬੰਧੀ ਆਖਰੀ ਫੈਸਲਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਗਿਆ ਹੈ
Haryana and Punjab Water Dispute
ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੇ ਆਪਣੇ ਕੋਟੇ ਦਾ ਪਾਣੀ 10 ਮਹੀਨਿਆਂ ਵਿੱਚ ਹੀ ਵਰਤ ਲਿਆ ਪਰ ਹੁਣ 2 ਹੋਰ ਮਹੀਨਿਆਂ ਦਾ ਪਾਣੀ ਮੰਗਿਆ ਜਾ ਰਿਹਾ ਹੈ ਤਾਂ ਇਹ ਕਿਸੇ ਵੀ ਹਾਲਤ ਵਿੱਚ ਨਹੀਂ ਹੋ ਸਕਦਾ ਹੈ। ਹਰਿਆਣਾ ਨੂੰ ਆਪਣੇ ਪਾਣੀ ਦੀ ਸਹੀ ਢੰਗ ਨਾਲ ਵਰਤੋਂ ਕਰਨੀ ਚਾਹੀਦੀ ਸੀ।
ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਕੋਲ ਇੱਕ ਵੀ ਬੂੰਦ ਵਾਧੂ ਪਾਣੀ ਦੇਣ ਲਈ ਨਹੀਂ ਹੈ। ਹਰਿਆਣਾ ਨੇ ਆਪਣੇ ਹਿੱਸੇ ਦਾ ਵਾਧੂ ਪਾਣੀ ਵਰਤ ਲਿਆ ਗਿਆ ਹੈ ਤਾਂ ਉਸ ਨੂੰ ਜ਼ਿਆਦਾ ਪਾਣੀ ਨਹੀਂ ਦਿੱਤਾ ਜਾ ਸਕਦਾ ਹੈ ਪਰ ਫਿਰ ਵੀ 4 ਹਜ਼ਾਰ ਕਿਊਸਿਕ ਪਾਣੀ ਵਾਧੂ ਹੀ ਦਿੱਤਾ ਜਾ ਰਿਹਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਹਰਿਆਣਾ ਵੱਲੋਂ ਜਿਸ ਤਰੀਕੇ ਦੇ ਹਾਲਾਤ ਪੈਦਾ ਕੀਤੇ ਗਏ ਹਨ, ਉਹ ਬਿਲਕੁਲ ਹੀ ਗਲਤ ਹੈ।
ਜੇਕਰ ਹਰਿਆਣਾ ਨੂੰ ਪਾਣੀ ਦੀ ਵਾਧੂ ਮਦਦ ਚਾਹੀਦੀ ਸੀ ਤਾਂ ਬੇਨਤੀ ਕੀਤੀ ਜਾ ਸਕਦੀ ਸੀ ਪਰ ਧੌਣ ’ਤੇ ਗੋਡਾ ਰੱਖ ਕੇ ਧੱਕੇ ਨਾਲ ਕੁਝ ਵੀ ਨਹੀਂ ਲਿਆ ਜਾ ਸਕਦਾ ਹੈ ਅਤੇ ਪੰਜਾਬ ਇਸ ਤਰੀਕੇ ਨਾਲ ਧੱਕਾ ਨਹੀਂ ਸਹਿ ਸਕਦਾ ਹੈ। ਸੁਨੀਲ ਜਾਖੜ ਨੇ ਇਥੇ ਇਹ ਵੀ ਕਿਹਾ ਕਿ ਇਹ ਜ਼ਿਆਦਾ ਵੱਡਾ ਮਸਲਾ ਨਹੀਂ ਸੀ ਪਰ ਇਸ ਨੂੰ ਰਾਈ ਤੋਂ ਪਹਾੜ ਬਣਾ ਦਿੱਤਾ ਗਿਆ। ਜੇਕਰ 4 ਹਜ਼ਾਰ ਕਿਊਸਿਕ ਪਾਣੀ ਦਿੱਤਾ ਜਾ ਰਿਹਾ ਸੀ ਤਾਂ ਥੋੜ੍ਹਾ ਬਹੁਤ ਹੋਰ ਜ਼ਿਆਦਾ ਪਾਣੀ ਦੇਣ ਵਿੱਚ ਵੀ ਕੋਈ ਹਰਜ਼ ਨਹੀਂ ਸੀ।
ਇਹ ਪਾਰਟੀਆਂ ਦਾ ਨਹੀਂ, ਪੰਜਾਬ ਦੀ ਜ਼ਿੰਦਗੀ-ਮੌਤ ਦਾ ਮਸਲਾ : ਭੂੁੰਦੜ
ਆਲ ਪਾਰਟੀ ਵਿੱਚ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਮਸਲਾ ਪਾਰਟੀਆਂ ਦਾ ਨਿੱਜੀ ਮਸਲਾ ਨਹੀਂ ਹੈ, ਇਹ ਪੰਜਾਬ ਦੀ ਜ਼ਿੰਦਗੀ ਅਤੇ ਮੌਤ ਦਾ ਮਸਲਾ ਹੈ। ਅਸੀਂ ਕਾਨੂੰਨਨ ਠੀਕ ਹਾਂ ਅਤੇ ਇਨਸਾਫ਼ ਲਈ ਲੜ ਰਹੇ ਹਾਂ। ਅਸੀਂ ਪਿਆਰ ਅਤੇ ਗੱਲਬਾਤ ਨਾਲ ਬਿਲਕੁਲ ਤਿਆਰ ਹਾਂ ਪਰ ਇਸ ਤਰੀਕੇ ਨਾਲ ਪੰਜਾਬ ਦੇ ਪਾਣੀ ਨੂੰ ਖੋਹਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਮਸਲਾ ਉਲਝਾਇਆ ਗਿਆ ਹੈ ਤਾਂ ਕੇਂਦਰ ਸਰਕਾਰ ਨੂੰ ਵਿੱਚ ਪੈ ਕੇ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਣੀ ਦੇ ਮੁੱਦੇ ’ਤੇ ਇੱਕਜੁਟ ਹੈ ਅਤੇ ਕਿਸੇ ਵੀ ਹਾਲਤ ਵਿੱਚ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ।