ਹਰਿਆਣਾ ਵਿਧਾਨ ਸਭਾ: ਵਿਰੋਧੀ ਧਿਰ ਦਾ ਹੰਗਾਮਾ, ਸਪੀਕਰ ਨੇ ਮੰਗੀ ਮਾਫੀ

Haryana-Legislative-Assembly-696x428

ਰਾਜਪਾਲ ਦੇ ਸੰਬੋਧਨ ਦੌਰਾਨ ਵਿਧਾਇਕਾਂ ਨੂੰ ਨਹੀਂ ਦਿੱਤੀ ਗਈ ਕਾਪੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਬਜਟ ਸੈਸ਼ਨ (Haryana Assembly)ਦੇ ਪਹਿਲੇ ਹੀ ਦਿਨ ਵਿਰੋਧੀ ਧਿਰ ਨੇ ਜਾਮ ਕੇ ਸਦਨ ਅੰਦਰ ਹੰਗਾਮਾ ਕੀਤਾ। ਰਾਜਪਾਲ ਦਾ ਭਾਸ਼ਣ ਹੁੰਦੇ ਹੀ ਵਿਰੋਧੀ ਧਿਰ ਦੇ ਆਗੂ ਭੁੁਪਿੰਦਰ ਸਿੰਘ ਹੁੱਡਾ ਨੇ ਖੜੇ ਹੋ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਅਜਿਹਾ ਪਹਿਲਾ ਵਾਰੀ ਹੋਇਆ ਹੈ ਕਿ ਰਾਜਪਾਲ ਦੇ ਭਾਸ਼ਣ ਦੀਆਂ ਕਾਪੀਆਂ ਵਿਧਾਇਆਂ ਨੂੰ ਨਹੀਂ ਦਿੱਤੀਆਂ ਗਈਆਂ। ਇਸ ‘ਤੇ ਰਾਜਪਾਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਪਹਿਲਾਂ ਵੀ ਨਹੀਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਪਰ ਭੁਪਿੰਦਰ ਸਿੰਘ ਹੁੱਡਾ ਅਤੇ ਹੋਰ ਵਿਧਾਇਕਾਂ ਨੇ ਟੋਕਦਿਆਂ ਕਿਹਾ ਕਿ ਹਮੇਸ਼ਾ ਹੀ ਰਾਜਪਾਲ ਦੇ ਭਾਸ਼ਣ ਦੇ ਸ਼ੁਰੂ ਹੋਣ ਤੋਂ ਤੁਰੰਤ ਬਾਅਦ, ਸੰਬੋਧਨ ਦੀਆਂ ਕਾਪੀਆਂ ਉਨ੍ਹਾਂ ਨੂੰ ਸਪਲਾਈ ਕੀਤੀਆਂ ਗਈਆਂ ਹਨ।

ਪਰ ਇਸ ਵਾਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮਾਣਯੋਗ ਰਾਜਪਾਲ ਦੇ ਸੰਬੋਧਨ ਦੇ ਸ਼ੁਰੂ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਸੰਬੋਧਨ ਦੀਆਂ ਕਾਪੀਆਂ ਸਪਲਾਈ ਨਹੀਂ ਕੀਤੀਆਂ ਗਈਆਂ। ਇਸ ‘ਤੇ ਸਪੀਕਰ ਗਿਆਨ ਚੰਦ ਗੁਪਤਾ ਨੇ ਤੁਰੰਤ ਮੁਆਫ਼ੀ ਮੰਗਦਿਆਂ ਕਿਹਾ ਕਿ ਜੇਕਰ ਪਹਿਲਾਂ ਕਾਪੀਆਂ ਦੀ ਸਪਲਾਈ ਕੀਤੀ ਜਾਂਦੀ ਸੀ ਤੇ ਹੁਣ ਸਪਲਾਈ ਨਹੀਂ ਕੀਤੀ ਗਈ ਹੈ ਤਾਂ ਉਹ ਇਸ ਮਾਮਲੇ ’ਚ ਮਾਫੀ .ਚਾਹੁੰਦੇ ਹਨ ਤੇ ਸਦਨ ਦੀ ਕਰਵਾਈ ਫਿਰ ਤੋਂ ਸ਼ੁਰੂ ਹੋਣ ਨਾਲ ਪਹਿਲਾਂ-ਪਹਿਲਾਂ ਉਨਾਂ ਦੀ ਟੇਬਲ ’ਤੇ ਭਾਸ਼ਣ ਦੀਆਂ ਕਾਪੀਆਂ ਪਹੁੰਚਾ ਦਿੱਤੀਆਂ ਜਾਣਗੀਆਂ। ਜਿਸ ਤੋਂ ਬਾਅਦ ਵਿਰੋਧੀਆਂ ਨੇ ਹੰਗਾਮਾ ਬੰਦ ਕੀਤਾ ਤੇ ਸਦਨ ਦੀ ਕਾਰਵਾਈ ਨੂੰ 30 ਮਿੰਟਾਂ ਲਈ ਰੋਕ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ