ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 1 ਲੱਖ 21 ਹਜ਼ਾਰ ਦੀ ਨਗਦ ਰਾਸ਼ੀ ਨਾਲ ਕੀਤਾ ਸਨਮਾਨਿਤ | Kabaddi Cup
Kabaddi Cup: (ਤਰੁਣ ਕੁਮਾਰ ਸ਼ਰਮਾ) ਨਾਭਾ। ਇਤਿਹਾਸਕ ਗੁਰਦੁਆਰਾ ਸਿੱਧਸਰ ਅਲੋਹਰਾ ਸਾਹਿਬ ਵਿਖੇ ਤਿੰਨ ਰੋਜ਼ਾ ਕਬੱਡੀ ਕੱਪ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ। ਇਸ ਕਬੱਡੀ ਕੱਪ ਵਿੱਚ ਅਖੀਰਲੇ ਦਿਨ ਨਾਮੀ 8 ਅਕੈਡਮੀਆਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਜਿਸ ਵਿੱਚ ਚਾਰ ਅਕੈਡਮੀਆਂ ਲੜਕੀਆਂ ਦੀਆਂ ਪਹੁੰਚੀਆਂ। ਮੈਚਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੀ ਟੀਮਾਂ ਵਿਚਕਾਰ ਸਖਤ ਮੁਕਾਬਲੇ ਵੇਖਣ ਨੂੰ ਮਿਲੇ ਜਿਸ ਵਿੱਚ ਹਰਿਆਣਾ ਦੇ ਜੋਗੇਵਾਲ ਦੀ ਟੀਮ ਜੇਤੂ ਰਹੀ ਅਤੇ ਫਗਵਾੜਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ: Punjab Government Scheme: ਘਰ ਬੈਠੇ ਹੀ ਕਾਲ ਕਰਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ
ਇਸ ਮੌਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 1 ਲੱਖ 21 ਹਜ਼ਾਰ ਦੀ ਨਗਦ ਰਾਸ਼ੀ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਕਬੱਡੀ ਕੱਪ ਵਿੱਚ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਹਲਕਾ ਨਾਭਾ ਤੋਂ ਆਪ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡੀਆਈਜੀ ਰੇਂਜ ਪਟਿਆਲਾ ਮਨਦੀਪ ਸਿੰਘ ਸਿੱਧੂ ਅਤੇ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਰਦੇਵ ਸਿੰਘ, ਹੈਡ ਗ੍ਰੰਥੀ ਤਰਲੋਚਨ ਪਾਲ ਸਿੰਘ, ਬਲਦੇਵ ਸਿੰਘ, ਗੁਰਮੁਖ ਸਿੰਘ, ਸੁਰਜੀਤ ਸਿੰਘ ਯੂਐਸਏ ਵਾਲੇ, ਹਰਦੇਵ ਸਿੰਘ ਪਾਲੀਆ, ਭਾਈ ਵਿਸਾਖਾ ਸਿੰਘ, ਚਰਨ ਸਿੰਘ ਐਮਡੀ ਮਲਕੀਤ ਕੰਬਾਈਨ ਨਾਭਾ, ਪ੍ਰੇਮ ਸਿੰਘ ਡਾਇਰੈਕਟਰ ਪ੍ਰੀਤ ਕੰਬਾਈਨ, ਪਾਖਰ ਸਿੰਘ ਸਹੌਲੀ ਐਮਡੀ ਹਰਦੇਵ ਕੰਬਾਈਨ ਆਦਿ ਹਾਜਰ ਸਨ। Kabaddi Cup