ਹਰਿਆਣਾ : ਪਲਵਲ ’ਚ ਮਹਿਲਾ ਦਾ ਬੇਰਹਿਮੀ ਨਾਲ ਕਤਲ

Murder

ਮਹਿਲਾ ’ਤੇ ਇੱਟਾਂ ਅਤੇ ਬੋਤਲਾਂ ਨਾਲ ਕੀਤਾ ਹਮਲਾ | Murder

  • ਹਸਪਤਾਲ ’ਚ ਤੋੜਿਆ ਦਮ | Murder

ਪਲਵਲ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਪਲਵਲ ’ਚ ਸਪੀਡ ਬ੍ਰੇਕਰ ਨੂੰ ਲੈ ਕੇ ਹੋਏ ਝਗੜੇ ’ਚ ਜਖਮੀ ਮਹਿਲਾ ਦੀ ਹਸਪਤਾਲ ’ਚ ਮੌਤ ਹੋ ਗਈ ਹੈ। ਔਰਤ ’ਤੇ ਛੱਤ ਤੋਂ ਬੋਤਲਾਂ ਅਤੇ ਇੱਟਾਂ ਨਾਲ ਹਮਲਾ ਕੀਤਾ ਗਿਆ ਸੀ। ਉਹ ਬੁਰੀ ਤਰ੍ਹਾਂ ਜਖਮੀ ਹਾਲਾਤ ’ਚ ਸੀ। ਕਾਤਲ ਅਜੇ ਤੱਕ ਫਰਾਰ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰਕੇ ਗਿ੍ਰਫਤਾਰੀ ਦੇ ਯਤਨ ਕਰ ਰਹੀ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰੂ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ।

ਹਸਪਤਾਲ ’ਚ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੇ ਸਿਰ ’ਚ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਮੁਲਜ਼ਮਾਂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਪੂਰੀ ਕੋਸਿਸ਼ ਕਰ ਰਹੀ ਹੈ। ਪਰ ਅਜੇ ਤੱਕ ਸਾਰੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

ਇਹ ਵੀ ਪੜ੍ਹੋ : ਸਾਢੇ ਪੰਜ ਫੁੱਟ ਪਾਣੀ, ਜਾਨ ਨੂੰ ਖਤਰਾ, ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦੇ ਬਹਾਦਰੀ ਭਰੇ ਕਾਰਨਾਮੇ

LEAVE A REPLY

Please enter your comment!
Please enter your name here