HARYANA ਅਦਾਲਤਾਂ ‘ਚ ਹੁਣ ਹਿੰਦੀ ‘ਚ ਹੋਵੇਗੀ ਸਾਰੀ ਕਾਰਵਾਈ
ਹਰਿਆਣਾ ਕੈਬਨਿਟ ਦਾ ਵੱਡਾ ਫੈਸਲਾ
ਚੰਡੀਗੜ, ਸੱਚ ਕਹੂੰ ਨਿਊਜ਼। ਹਰਿਆਣਾ ਦੀਆਂ ਸਾਰੀਆਂ ਛੋਟੀਆਂ ਅਦਾਲਤਾਂ ਅਤੇ ਟ੍ਰਿਬਿਊਨਲ ‘ਚ ਹੁਣ ਸਾਰੀ ਕਾਰਵਾਈ ਹਿੰਦੀ ‘ਚ ਹੋਵੇਗੀ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ‘ਚ ਹੋਈ ਸਾਲ 2020 ਦੀ ਪਹਿਲੀ ਕੈਬਨਿਟ ਬੈਠਕ ‘ਚ ਕਈ ਵੱਡੇ ਫੈਸਲੇ ਲਏ ਗਏ। ਸੂਤਰਾਂ ਅਨੁਸਾਰ ਹਰਿਆਣਾ ‘ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 20 ਜਨਵਰੀ ਤੋਂ 22 ਜਨਵਰੀ ਤੱਕ ਚੱਲੇਗਾ। ਇਸ ਤੋਂ ਇਲਾਵਾ ਵਿਧਾਇਕਾਂ ਨੂੰ ਸਿਖਲਾਈ ਕੈਂਪ, ਲੋਕ ਸਭਾ ਸਪੀਕਰ ਵੀ ਸ਼ਾਮਲ ਹੋਣਗੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਇਸ ਸਾਲ ਸੁਸ਼ਾਸਨ ਸੰਕਲਪ ਸਾਲ ਮਨਾਉਣ ਦਾ ਦਾਅਵਾ ਕੀਤਾ ਹੈ। ਇਸੇ ਦੇ ਮੱਦੇਨਜ਼ਰ ਹੁਣ ਨਵੇਂ ਸਾਲ ‘ਚ ਕੈਬਨਿਟ ਦੀ ਇਹ ਪਹਿਲੀ ਬੈਠਕ ਹੋਈ, ਜਿਸ ਚ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਮੇਤ ਹੋਰ ਮੰਤਰੀ ਮੌਜ਼ੂਦ ਸਨ। HARYANA
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।