Punjab Vidhan Sabha Budget Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਅੱਜ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਉਚੇਚੇ ਤੌਰ ’ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਨੂੰ ਪਹੁੰਚੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦਾ ਸੈਸ਼ਨ ਵਿਚ ਆਉਣ ’ਤੇ ਸਵਾਗਤ ਕੀਤਾ। ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਲਈ ਆਏ ਹਨ। Punjab Vidhan Sabha Budget Session
Read Also : Expressway Punjab: ਪੰਜਾਬ ਦਾ ਇਹ ਐਕਸਪ੍ਰੈਸ ਵੇਅ ਖੋਲ੍ਹੇਗਾ ਖੁਸ਼ਹਾਲੀ ਤੇ ਰੁਜ਼ਗਾਰ ਦੇ ਰਾਹ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੋਵੇਂ ਭਰਾ ਹਨ। ਦੋਵੇਂ ਇੱਕ ਘਰ ਵਿੱਚ ਰਹਿੰਦੇ ਹਨ। ਪਰਿਵਾਰਕ ਰਿਸ਼ਤੇ ਹੋਣ ਕਰਕੇ ਅਸੀਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ ਹਾਂ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖ ਦੇ ਬਹੁਤ ਹੀ ਚੰਗਾ ਲੱਗਿਆ। ਇੱਕ ਰਸਮ ਦੇ ਤੌਰ ’ਤੇ ਅਸੀਂ ਅੱਜ ਦੇ ਸੈਸ਼ਨ ਵਿੱਚ ਪਹੁੰਚੇ ਹਨ।