ਕਿਹਾ, ਛੇਤੀ ਖੁੱਲ੍ਹ ਜਾਣਗੇ ਦਿੱਲੇ ਦੀਆਂ ਹੱਦਾਂ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਦੋਵਾਂ ਆਗੂਆਂ ਦਰਮਿਆਨ ਖੇਤੀ ਕਾਨੂੰਨਾਂ ਸਬੰਧੀ ਵੀ ਚਰਚਾ ਹੋਈ ਤੇ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਦਿੱਲੀ ਦੀਆਂ ਹੱਦਾਂ ਨੂੰ ਖੋਲ੍ਹਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ।
ਅਮਿਤ ਸ਼ਾਹ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਛੇਤੀ ਹੀ ਸਾਲ ਭਰ ਤੋਂ ਬੰਦ ਪਈਆਂ ਦਿੱਲੀ ਦੀਆਂ ਹੱਦਾਂ ਛੇਤੀ ਹੀ ਖੋਲ੍ਹ ਦਿੱਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਮੈਂ ਗ੍ਰਹਿ ਮੰਤਰੀ ਨੂੰ ਹਰਿਆਣਾ ’ਚ ਕਈ ਥਾਵਾਂ ’ਤੇ ਹੋ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਸ਼ਨਾਂ ਸਬੰਧੀ ਵੀ ਦੱਸਿਆ ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਛੇਤੀ ਦਿੱਲੀ ਦੀਆਂ ਹੱਦਾਂ ਖੋਲ੍ਹ ਦਿੱਤੀਆਂ ਜਾਣਗੀਆਂ ।
ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਪਾਰੀਆਂ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਵੀ ਕੀਤਾ, ਜਿਸ ’ਚ ਉਨ੍ਹਾਂ ਕਿਹਾ ਕਿ ਅੱਜ ਦਿੱਲੀ ’ਚ ਸਿੰਘੂ ਬਾਰਡਰ ’ਤੇ ਬੰਦ ਰਸਤਿਆਂ ਨੂੰ ਖੁੱਲ੍ਹਵਾਉਣ ਦੀ ਮੰਗ ਸਬੰਧੀ ਮਿਲਣ ਆਏ ਗ੍ਰਾਮੀਣ ਤੇ ਵਪਾਰੀਆਂ ਦੇ ਵਫ਼ਦ ਨੂੰ ਮੈਂ ਭਰੋਸਾ ਦਿੱਤਾ ਹੈ ਕਿ ਮੈਂ ਇਸ ਸਬੰਧੀ ਛੇਤੀ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਵਿਸਥਾਰ ਚਰਚਾ ਕਰਨ ਤੋਂ ਬਾਅਦ ਬੰਦ ਰਸਤਿਆਂ ਨੂੰ ਖੁੱਲ੍ਹਵਾਉਣ ਦੀ ਕੋਸ਼ਿਸ਼ ਕਰਾਂਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ