CM Haryana: ਸ਼ਹੀਦ ਊਧਮ ਸਿੰਘ ਯਾਦਗਾਰ ਸਮਾਰਕ ਪੁੱਜ ਕੇ ਸ਼ਹੀਦ ਨੂੰ ਦਿੱਤੀ ਸ਼ਰਧਾਂਜਲੀ
CM Haryana: ਸੁਨਾਮ ਊਧਮ ਸਿੰਘ ਵਾਲਾ (ਗੁਰਪ੍ਰੀਤ ਸਿੰਘ/ਕਰਮ ਥਿੰਦ)। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਚਾਨਕ ਸੁਨਾਮ ਪੁੱਜ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹਨਾਂ ਨੇ ਇਥੇ ਪੁੱਜ ਜੇ ਸ਼ਹੀਦ ਊਧਮ ਸਿੰਘ ਸਮਾਰਕ ਪੁੱਜ ਕੇ ਉਹਨਾਂ ਦੇ ਬੁੱਤ ਅੱਗੇ ਫੁਲ ਮਾਲਾਵਾਂ ਭੇਂਟ ਕੀਤੀਆਂ। ਹਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੁਨਾਮ ਪੁੱਜੇ ਨਹੀਂ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਹਾਂ। ਉਹਨਾਂ ਕਿਹਾ ਕਿ।ਸ਼ਹੀਦ ਸਾਰਿਆਂ ਦੇ ਸਾਂਝੇ ਹੁੰਦੇ ਹਨ। ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਨ ਬਾਨ ਖਾਤਰ ਹੱਸ ਹੱਸ ਬਲੀਦਾਨ ਦਿਤਾ ਉਹਨਾਂ ਦੀ ਕੁਰਬਾਨੀ ਨੂੰ ਦੇਸ਼ ਕਦੇ ਵੀ ਭੁੱਲ ਨਹੀਂ ਸਕਦਾ। ਇਸ ਤੋਂ ਬਾਅਦ ਉਹਨਾਂ ਸੁਨਾਮ ਦੇ ਇੱਕ ਨਿਜੀ ਪੈਲਸ ਵਿੱਚ ਪਹੁੰਚ ਕੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਮਿਲਣੀ ਕੀਤੀ। ਉਹਨਾਂ ਦੇ ਨਾਲ ਅਰਵਿੰਦ ਖੰਨਾ, ਦਮਨ ਥਿੰਦ ਬਾਜਵਾ, ਹਰਮਨ ਦੇਵ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਸ਼ਾਮਿਲ ਸਨ। CM Haryana















