ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕੀਤਾ ਐਲਾਨ, 13 ਅਗਸਤ ਨੂੰ ਹੋਵੇਗਾ ਸੂਬਾ ਪੱਧਰੀ ਸਮਾਗਮ
ਸਰਸਾ (ਸੁਨੀਲ ਵਰਮਾ)। ਸੂਬੇ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਟੋਕੀਓ ਓਲੰਪਿਕ 2020 ਦੇਸ਼ ਲਈ ਇਤਿਹਾਸਕ ਸਿੱਧ ਹੋਇਆ ਹੈ ਪਹਿਲੀ ਵਾਰ ਹੋਇਆ ਹੈ ਕਿ ਦੇਸ਼ ਲਈ ਖਿਡਾਰੀਆਂ ਨੇ ਸਭ ਤੋਂ ਵੱਧ ਸੱਤ ਮੈਂਡਲ ਪ੍ਰਾਪਤ ਕੀਤੇ ਹਨ ਜਿਨ੍ਹਾਂ ’ਚੋਂ ਤਿੰਨ ਮੈਡਲ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ। ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਤੇ ਸੂਬੇ ਦਾ ਨਾਂਅ ਪੂਰੇ ਵਿਸ਼ਵ ’ਚ ਚਮਕਾਇਆ ਹੈ ਹਰਿਆਣਾ ਸਰਕਾਰ ਦੀ ਖੇਡ ਨੀਤੀ ਤਹਿਤ ਖਿਡਾਰੀਆਂ ਨੇ ਨਾ ਸਿਰਫ਼ ਬਿਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਸਗੋਂ ਕੌਮਾਂਤਰੀ ਮੰਚ ’ਤੇ ਬਿਹਤਰ ਪ੍ਰਦਰਸ਼ਨ ਦਾ ਮੌਕਾ ਵੀ ਪ੍ਰਦਾਨ ਕਰ ਰਹੀ ਹੈ।
ਹਰਿਆਣਾ ਸਰਕਾਰ ਵੱਲੋਂ ਆਉਣ ਵਾਲੀ 13 ਅਗਸਤ ਨੂੰ ਸਨਮਾਨ ਸਮਾਰੋਹ ’ਚ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਉਨ੍ਹਾਂ ਨੂੰ ਵੱਖ-ਵੱਖ ਖੇਡਾਂ ’ਚ ਮੈਡਲ ਜੇਤੂ ਖਿਡਾਰੀਆਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਉਨ੍ਹਾਂ ਜੈਵਲੀਨ ਥ੍ਰੋ ’ਚ ਗੋਲਡ ਮੈਡਲਿਸਟ ਨੀਰਜ ਚੋਪੜਾ ਤੇ ਕੁਸ਼ਤੀ ’ਚ ਕਾਂਸੀ ਤਮਗਾ ਜੇਤੂ ਬਜੰਰਗ ਪੁਨੀਆ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਇਆ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ