Income Limit in Haryana: 6 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕੀਤੀ
Income Limit in Haryana: ਚੰਡੀਗੜ੍ਹ (ਬਿਊਰੋ)। ਹਰਿਆਣਾ ਸਰਕਾਰ ਨੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ (ਈਡਬਲਿਊਐੱਸ) ਲਈ ਸਾਲਾਨਾ ਪਰਿਵਾਰਕ ਆਮਦਨ ਸੀਮਾ 6 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕਰ ਦਿੱਤੀ ਹੈ। ਇਹ ਫੈਸਲਾ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ। ਇਸ ਸਬੰਧੀ ਮੁੱਖ ਸਕੱਤਰ ਦਫ਼ਤਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
ਸੋਧੀ ਹੋਈ ਆਮਦਨ ਹੱਦ ਸੂਬੇ ਵਿੱਚ ਸਿਵਲ ਅਹੁਦਿਆਂ ਅਤੇ ਸੇਵਾਵਾਂ ਵਿੱਚ ਸਿੱਧੀ ਭਰਤੀ ਦੇ ਨਾਲ-ਨਾਲ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਾਖਵੇਂਕਰਨ ’ਤੇ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ 25 ਫਰਵਰੀ, 2019 ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ 5 ਸ਼੍ਰੇਣੀ ਲਈ ਸਾਲਾਨਾ ਆਮਦਨ ਹੱਦ 6 ਲੱਖ ਰੁਪਏ ਨਿਸ਼ਚਿਤ ਕੀਤੀ ਗਈ ਸੀ।
Read Also : ਈਰਾਨ ਨੇ ਤਣਾਅ ਵਿਚਕਾਰ ਹਵਾਈ ਖੇਤਰ ਕੀਤਾ ਬੰਦ, ਏਅਰ ਇੰਡੀਆ ਨੇ ਬਦਲੇ ਉਡਾਣਾਂ ਦੇ ਰੂਟ
ਇਸ ਮਾਮਲੇ ਦੀ ਸਮੀਖਿਆ ਕਰਨ ਤੋਂ ਬਾਅਦ ਸਰਕਾਰ ਨੇ ਹੁਣ ਆਮਦਨ ਹੱਦ ਨੂੰ ਵਧਾ ਕੇ 8 ਲੱਖ ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ, ਆਮਦਨ ਹੱਦ ਵਿੱਚ ਸੋਧ ਤੋਂ ਇਲਾਵਾ ਪਹਿਲਾਂ ਜਾਰੀ ਕੀਤੇ ਗਏ ਨਿਰਦੇਸ਼ ਲਾਗੂ ਰਹਿਣਗੇ।














